ਫਰੀਦਕੋਟ : ਵਾਰਿਸ ਪੰਜਾਬ ਦੇ ਜਥੇਬੰਦੀ ਪ੍ਰਮੁੱਖ ਅੰਮ੍ਰਿਤਪਾਲ ਖ਼ਿਲਾਫ਼ ਚੱਲ ਰਹੀ ਪੁਲਿਸ ਦੀ ਕਾਰਵਾਈ ਤੋਂ ਬਾਅਦ ਹੁਣ ਉਸ ਦੇ ਸਾਥੀ ਇਕ ਇਕ ਕਰ ਉਸ ਦਾ ਸਾਥ ਛੱਡ ਰਹੇ ਹਨ। ਫਰੀਦਕੋਟ ਪੁਲਿਸ ਵੱਲੋਂ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂਆਂ ਖਿਲਾਫ ਕੀਤੀ ਗਈ ਪੁਲਿਸ ਕਾਰਵਾਈ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਕੁਝ ਨੌਜਵਾਨਾਂ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ, ਜਿਨ੍ਹਾਂ ਨੂੰ ਪੁਲਿਸ ਵੱਲੋਂ ਜਾਂਚ ਪੜਤਾਲ ਕਰਨ ਤੋਂ ਬਾਅਦ ਅੱਜ ਫਰੀਦਕੋਟ ਜੇਲ੍ਹ 'ਚੋਂ ਜ਼ਮਾਨਤ ਉਤੇ ਛੱਡਿਆ ਗਿਆ। ਇਸ ਮੌਕੇ ਜੇਲ੍ਹ ਵਿਚੋਂ ਜ਼ਮਾਨਤ ਕਰਵਾ ਕੇ ਬਾਹਰ ਆਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਫਾਉਂਡਰ ਮੈਂਬਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੀਪ ਸਿੱਧੂ ਨਾਲ ਮਿਲ ਕੇ ਵਾਰਿਸ ਪੰਜਾਬ ਦੇ ਜਥੇਬੰਦੀ ਬਣਾਈ ਸੀ ਅਤੇ ਰਜਿਸਟਰਡ ਕਰਵਾਈ ਸੀ।
ਇਹ ਵੀ ਪੜ੍ਹੋ : Amritpal Singh's Partner Wife : ਹਾਈਕੋਰਟ ਪਹੁੰਚੀ ਖਾਸ ਅਰਜ਼ੀ, ਅੰਮ੍ਰਿਤਪਾਲ ਸਿੰਘ ਦੇ ਸਾਥੀ ਦੀ ਘਰਵਾਲੀ ਨੇ ਪਾਈ ਪਟੀਸ਼ਨ, ਪੜ੍ਹੋ ਕੀ ਮੰਗਿਆ...
ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਦੇ ਨਸ਼ੇ ਛੁਡਵਾਉਂਦਾ ਸੀ ਅਤੇ ਲੋਕਾਂ ਨੂੰ ਅੰਮ੍ਰਿਤਪਾਨ ਕਰਵਾਉਂਦਾ ਸੀ ਉਦੋਂ ਤੱਕ ਠੀਕ ਸੀ ਪਰ ਜਦੋਂ ਉਹ ਬਾਕੀ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਤਾਂ ਅਸੀਂ ਖੁਦ ਨੂੰ ਅੰਮ੍ਰਿਤਪਾਲ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਤੋਂ ਬਹੁਤ ਪਹਿਲਾਂ ਹੀ ਵੱਖ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦਾ ਅਜਨਾਲਾ ਕਾਂਡ ਵੀ ਗਲਤ ਸੀ ਜਿਸ ਤੋਂ ਬਾਅਦ ਅਸੀਂ ਪੂਰੀ ਤਰ੍ਹਾਂ ਚੁੱਪ ਸੀ ਅਤੇ ਸਾਡਾ ਉਨ੍ਹਾਂ ਨਾਲ ਕੋਈ ਸੰਬੰਧ ਨਹੀਂ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਾਨੂੰ ਪਹਿਲਾਂ ਸ਼ੇਅਰ ਕੀਤੀਆਂ ਪੋਸਟਾਂ ਕਾਰਨ ਫੜ੍ਹਿਆ ਸੀ। ਤੁਸੀਂ ਭਾਂਵੇਂ ਕਿਸੇ ਰਾਹੀਂ ਜਾਂ ਕਿਸੇ ਵੀ ਤਰਾਂ ਪੁਲਿਸ ਅੱਗੇ ਆਤਮ ਸਮਰਪਣ ਕਰ ਦਿਓ, ਪਰ ਬੇ ਕਸੂਰਾਂ ਨੂੰ ਕੁੱਟ ਨਾ ਪਵਾਓ। ਉਨ੍ਹਾਂ ਦੱਸਿਆ ਕਿ ਫਰਦਿਕੋਟ ਜੇਲ੍ਹ ਵਿਚ ਵਾਰਿਸ ਪੰਜਾਬ ਦਾ ਜਥੇਬੰਦੀ ਨਾਲ ਸੰਬੰਧਿਤ ਮੋਗਾ ਜ਼ਿਲ੍ਹੇ ਦੇ ਵੀ ਕਈ ਨੌਜਵਾਨ ਬੰਦ ਹਨ। ਉਨ੍ਹਾਂ ਦੱਸਿਆ ਕਿ ਉਸ ਦੇ ਨਾਲ ਇਕ ਹੋਰ ਸਾਥੀ ਨੂੰ ਛੱਡਿਆ ਗਿਆ ਹੈ ਜਦੋਕਿ ਬਾਕੀ 2 ਸਾਥੀਆਂ ਦੀ ਅੱਜ ਕੋਰਟ ਵਿਚ ਪੇਸ਼ੀ ਸੀ ਉਹ ਪੇਸ਼ੀ ਤੇ ਗਏ ਹੋਏ ਹਨ।
ਇਹ ਵੀ ਪੜ੍ਹੋ : CM Bhagwant Mann's Appeal: ਮੁੱਖ ਮੰਤਰੀ ਮਾਨ ਦੀ ਚਿਤਾਵਨੀ, ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਦੇ ਮਨਸੂਬੇ ਨਹੀਂ ਹੋਣ ਦਿੱਤੇ ਜਾਣਗੇ ਸਫ਼ਲ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਰੀਦਕੋਟ ਪੁਲਿਸ ਨੇ ਬਹਿਬਲਕਲਾਂ ਇਨਸਾਫ ਮੋਰਚੇ ਨਾਲ ਸੰਬੰਧਿਤ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਜੋ ਵਾਰਿਸ ਪੰਜਾਬ ਦਾ ਜਥੇਬੰਦੀ ਨਾਲ ਜੁੜੇ ਹੋਏ ਸਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਸਨ। ਪੁਲਿਸ ਨੇ ਇਨ੍ਹਾਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਫਾਊਂਡਰ ਮੈਂਬਰ ਗੁਰਪ੍ਰੀਤ ਸਿੰਘ ਵੀ ਸ਼ਾਮਲ ਸੀ । ਜਿਨ੍ਹਾਂ ਨੂੰ ਅੱਜ ਜ਼ਮਾਨਤ ਉਤੇ ਫਰੀਦਕੋਟ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਸੀ ਅਤੇ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਹੀ ਗੁਰਪ੍ਰੀਤ ਸਿੰਘ ਨੇ ਆਪਣਾ ਬਿਆਨ ਮੀਡੀਆ ਨਾਲ ਸਾਂਝਾਂ ਕੀਤਾ।