ਫਰੀਦਕੋਟ: ਪੰਜਾਬ ਅੰਦਰ ਨਸ਼ਿਆ ਦਾ ਕਹਿਰ (The scourge of drugs in Punjab) ਲਗਾਤਾਰ ਜਾਰੀ ਹੈ। ਜਿਸ ਕਰਕੇ ਆਏ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰ ਡੋਜ਼ (Overdose of the drug) ਨਾਲ ਮਰ ਰਹੇ ਹਨ, ਪਰ ਪੁਲਿਸ ਅਤੇ ਸਰਕਾਰ ਦੇ ਹੱਥ ਮੁੱਖ ਨਸ਼ਾ ਤਸਕਰਾਂ ਤੱਕ ਪਹੁੰਚਣ ਦੀ ਬਿਜਾਏ ਛੋਟੇ ਮੋਟੇ ਤਸਕਰਾਂ ਜਾਂ ਫਿਰ ਨਸ਼ਾ ਕਰਨ ਵਾਲਿਆ ਤੱਕ ਹੀ ਪਹੁੰਚ ਪਾ ਰਹੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦੇ ਅੰਬੇਦਕਰ ਨਗਰ (Ambedkar Nagar of Faridkot) ਤੋਂ ਸਾਹਮਣੇ ਆਇਆ ਹੈ। ਜਿੱਥੇ 23 ਸਾਲਾਂ ਨੌਜਵਾਨ ਦੀ ਗਲੀ ਵਿੱਚੋਂ ਲਾਸ਼ ਬਰਾਮਦ ਹੋਈ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਮਾਮਾ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਦਾ ਆਦੀ ਸੀ, ਜੋ ਨਸ਼ੇ ਕਰਦਾ ਸੀ। ਮ੍ਰਿਤਕ ਦੀ ਪਛਾਣ ਸੁਖਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਆਪਣੇ ਨਾਨਕੇ ਪਿੰਡ ਰਹਿੰਦਾ ਸੀ। ਮ੍ਰਿਤਕ ਦੇ ਮਾਮੇ ਨੇ ਦੱਸਿਆ ਕਿ ਮ੍ਰਿਤਕ ਬੀਤੀ ਰਾਤ ਆਪਣੇ ਦੋਸਤਾਂ ਨਾਲ ਘਰੋਂ ਗਿਆ ਸੀ, ਪਰ ਸਵੇਰੇ ਹੀ ਉਸ ਦੀ ਲਾਸ਼ ਗਲੀ ਵਿੱਚੋਂ ਬਰਾਮਦ ਹੋਈ ਹੈ।
ਉਧਰ ਘਟਨਾ ਦੀ ਜਾਣਕਾਰੀ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਜਾਂਚ ਅਫ਼ਸਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਲਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਟਰ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਪੁਲਿਸ ਵੱਲੋਂ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ:ਅਜਨਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਸੀਸੀਟੀਵੀ ਆਈ ਸਾਹਮਣੇ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ਵੱਲੋਂ ਨਸ਼ੇ ਨੂੰ ਲੈਕੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਅਫਸੋਸ ਇਹ ਵਾਅਦੇ ਵੀ ਬਾਕੀ ਪਾਰਟੀਆਂ ਦੇ ਵਾਂਗ ਨਾ ਪੂਰੇ ਹੋਣ ਵਾਲੇ ਹੀ ਵਾਅਦੇ ਨਿਕਲੇ। ਜਿਸ ਦੇ ਨਤੀਜੇ ਵਜੋਂ ਰੋਜ਼ਾਨਾਂ ਪੰਜਾਬ ਵਿੱਚ ਨੌਜਵਾਨ ਮੁੰਡੇ ਮੌਤ ਦੇ ਮੂੰਹ ਅੰਦਰ ਜਾ ਰਹੇ ਹਨ।
ਇਹ ਵੀ ਪੜ੍ਹੋ:ਮੋਟਰਸਾਈਕਲ ਨਾਲ ਟਕਰਾਇਆ ਅਵਾਰਾ ਪਸ਼ੂ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖਮੀ