ਸ੍ਰੀ ਫਤਿਹਗੜ੍ਹ ਸਾਹਿਬ: ਬੇਅਦਬੀ ਮਾਮਲੇ ਨੂੰ ਲੈਕੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਨੇ ਫਤਹਿਗੜ੍ਹ ਸਾਹਿਬ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਹਨਾਂ ਨੇ ਬੇਅਦਬੀ ਦੇ ਮੁੱਦੇ ਤੇ ਕੈਪਟਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਉਹ ਦੋਸ਼ੀਆਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਬੇਅਦਬੀ ਦੀ ਘਟਨਾ ਵਾਪਰੇ ਨੂੰ ਕਰੀਬ 6 ਸਾਲ ਦਾ ਸਮਾਂ ਹੋ ਚੁੱਕਿਆ ਪਰ ਅਜੇ ਤੱਕ ਸਿੱਖ ਭਾਈਚਾਰੇ ਨੂੰ ਇਨਸਾਫ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੁਣ ਕਿਸੇ ਤੇ ਵੀ ਭਰੋਸਾ ਨਹੀਂ ਰਿਹਾ ਜਿਸ ਕਰਕੇ 1 ਜੂਨ ਉਹ ਪ੍ਰਮਾਮਤਾ ਅੱਗੇ ਇਨਸਾਫ ਦੇ ਲਈ ਅਰਦਾਸ ਕਰਗਨੇ। ਇਨਸਾਫ ਨਾ ਮਿਲਣ ਨੂੰ ਲੈਕੇ ਹੀ ਸੂਬਾ ਸਰਕਾਰ ਦੀ ਕਾਰਗੁਜਾਰੀ ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ।ਇਸਦੇ ਨਾਲ ਹੀ ਉਨ੍ਹਾਂ ਦਾ ਕੋਰਟ ਵਲੋਂ ਬੇਅਦਬੀ ਮਾਮਲੇ ਚ ਸੁਣਾਏ ਗਏ ਫੈਸਲੇ ਤੇ ਵੀ ਇਤਰਾਜ ਜਤਾਇਆ ਹੈ।
ਬੀਰ ਦਵਿੰਦਰ ਸਿੰਘ ਨੇ ਅਕਾਲੀ ਦਲ ਬਾਦਲ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਪਸ ਵਿੱਚ ਮਿਲੇ ਹੋਏ ਹਨ ਜਿਸ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ । ਉਨ੍ਹਾਂ ਕਥਿਤ ਤੌਰ ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਬੇਅਦਬੀ ਕਰਵਾਈ ਗਈ ਹੈ ਉਸ ਦੇ ਸਬੂਤ ਵੀ ਮੈਂ ਪੇਸ਼ ਕਰ ਸਕਦਾ ਹਾਂ। ਬੀਰਦਵਿੰਦਰ ਨੇ ਕਿਹਾ ਕਿ ਕਾਂਗਰਸ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬਚਾਉਣ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਇਸ ਤੋਂ ਇਲਾਵਾ ਬੀਰਦਵਿੰਦਰ ਨੇ ਕਿਹਾ ਕਿ ਕਿਸਾਨਾਂ ਦੇ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਉਹ ਸੰਯੁਕਤ ਮੋਰਚੇ ਵਿੱਚ ਸ਼ਾਮਲ ਹੋਣ ਲਈ ਵੀ ਰਵਾਨਾ ਹੋਣਗੇ।
ਇਹ ਵੀ ਪੜੋ:ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ