ਫਤਿਹਗੜ੍ਹ ਸਾਹਿਬ ' ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਹਾਈਕੋਰਟ ਦੇ ਮਾਣਯੋਗ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਰਾਕੇਸ਼ ਕੁਮਾਰ ਜੈਨ ਵਿਸ਼ੇਸ ਤੌਰ 'ਤੇ ਪਹੁੰਚੇ ਅਤੇ ਕੌਮੀ ਲੋਕ ਅਦਾਲਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦੇ ਨੂੰ ਧਿਆਨ ਵਿੱਚ ਰੱਖ ਕੇ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਰਾਹੀਂ ਨਿਬੇੜਣ ਦਾ ਸੱਦਾ ਦਿੱਤਾ।
ਲੋਕ ਅਦਾਲਤ 'ਚ ਇੱਕੋ ਦਿਨ 1465 ਕੇਸਾਂ ਦਾ ਨਿਪਟਾਰਾ - ਫਤਿਹਗੜ੍ਹ ਸਾਹਿਬ
ਫਤਿਹਗੜ੍ਹ ਸਾਹਿਬ ਵਿੱਚ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਤਕਰੀਬਨ 1465 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਫਤਿਹਗੜ੍ਹ ਸਾਹਿਬ ' ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਹਾਈਕੋਰਟ ਦੇ ਮਾਣਯੋਗ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਰਾਕੇਸ਼ ਕੁਮਾਰ ਜੈਨ ਵਿਸ਼ੇਸ ਤੌਰ 'ਤੇ ਪਹੁੰਚੇ ਅਤੇ ਕੌਮੀ ਲੋਕ ਅਦਾਲਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦੇ ਨੂੰ ਧਿਆਨ ਵਿੱਚ ਰੱਖ ਕੇ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਰਾਹੀਂ ਨਿਬੇੜਣ ਦਾ ਸੱਦਾ ਦਿੱਤਾ।
ਅੱਜ ਦੀ ਲੋਕ ਅਦਾਲਤ ਵਿੱਚ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਆਰ. ਐੱਸ. ਰਾਏ, ਵਧੀਕ ਸੈਸ਼ਨਜ ਜੱਜ ਸ੍ਰੀਮਤੀ ਨਵਜੋਤ ਕੌਰ, ਵਧੀਕ ਸੈਸ਼ਨਜ ਜੱਜ ਸ੍ਰੀਮਤੀ ਬਲਜਿੰਦਰ ਸਿੱਧੂ, ਵਧੀਕ ਸੈਸ਼ਨਜ ਜੱਜ ਸ੍ਰੀ ਅਮਰਜੀਤ ਸਿੰਘ, ਵਧੀਕ ਸੈਸ਼ਨਜ ਜੱਜ ਸ੍ਰੀ ਰੰਜੀਵ ਕੁਮਾਰ ਵਸ਼ਿਸ਼ਟ, ਚੀਫ ਜੁਡੀਸ਼ਅਲ ਮੈਜੀਸਟ੍ਰੇਟ ਸ੍ਰੀ ਆਸ਼ੀਸ ਕੁਮਾਰ ਬਾਂਸਲ, ਐਡੀਸ਼ਨਲ ਸਿਵਲ ਜੱਜ ਡਾ. ਗਗਨਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਵਰੁਣਦੀਪ ਚੋਪੜਾ, ਸਿਵਲ ਜੱਜ ਜੂਨੀਅਰ ਡਵੀਜ਼ਨ ਮਿਸ ਬਿਸਮਾਨ ਮਾਨ, ਚੇਅਰਮੈਨ ਸਥਾਈ ਲੋਕ ਅਦਾਲਤ ਸੀ੍ਰ ਇੰਦਰਜੀਤ ਕੋਸ਼ਿਕ ਅਤੇ ਸਬ ਡਵੀਜ਼ਨ ਪੱਧਰ ਤੇ ਅਮਲੋਹ ਵਿਖੇ ਸਬ ਡਵੀਜ਼ਨਲ ਮੈਜੀਸ੍ਰਟੇਟ ਸ੍ਰੀ ਆਸ਼ੀਸ਼ ਥਥਈ,ਸਿਵਲ ਜੱਜ ਸ੍ਰੀ ਕਰਨਵੀਰ ਸਿੰਘ ਅਤੇ ਖਮਾਣੋਂ ਵਿਖੇ ਸਬ ਡਵੀਜ਼ਨਲ ਮੈਜੀਸ੍ਰਟੇਟ ਮਿਸ ਸੋਨਾਲੀ ਸਿੰਘ ਦੀ ਅਦਾਲਤ ਲੱਗੀ ਸੀ।Conclusion: