ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani Gurdwara Parbandhak Committee) ਵੱਲੋਂ 17 ਵਾਂ ਖ਼ਾਲਸਾਈ ਖੇਡ ਉਤਸਵ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਮਿਤੀ 17-18 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਉਚੇਰੀ ਵਿੱਦਿਆ ਦੀਆਂ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਨਾਲ ਸ਼੍ਰੋਮਣੀ ਕਮੇਟੀ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਵੱਲੋਂ ਮੀਟਿੰਗ ਕਰਕੇ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ.ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਖਾਲਸਾਈ ਖੇਡ ਉਤਸਵ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਉਚੇਰੀ ਵਿੱਦਿਆ ਦੀਆਂ ਸੰਸਥਾਵਾਂ ਕਾਲਜਾਂ, ਯੂਨੀਵਰਸਿਟੀਆਂ ਦੇ ਲਗਭਗ 5000 ਖਿਡਾਰੀ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਖੇਡ ਸਮਾਰੋਹ ਦਾ ਉਦਘਾਟਨ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮਿਤੀ 17-11-2021 ਨੂੰ ਸਵੇਰੇ 10.00 ਵਜੇ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਵਿਚ ਕੀਤਾ ਜਾਵੇਗਾ।
ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੀਆਂ ਉਚੇਰੀ ਵਿੱਦਿਆ ਦੀਆਂ ਸੰਸਥਾਵਾਂ ਦੇ ਲਗਭਗ 1500 ਵਿਦਿਆਰਥੀ ਸਿੱਖੀ ਬਾਣੇ ਵਿਚ ਮਾਰਚ ਪਾਸਟ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਖ਼ਾਲਸਾਈ ਖੇਡ ਉਤਸਵ ਵਿੱਚ ਹਾਕੀ, ਫੁਟਬਾਲ, ਕਬੱਡੀ, ਗੱਤਕਾ, ਬੈਡਮਿੰਟਨ, ਟੇਬਲ ਟੈਨਿਸ, ਚੈੱਸ ਸਮੇਤ ਅਥਲੈਟਿਕ ਦੇ ਸਾਰੇ ਈਵੈਂਟਸ ਕਰਵਾਏ ਜਾਣਗੇ।
ਇਹ ਵੀ ਪੜ੍ਹੋ:ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਬਣਨਗੇ ਪੰਜਾਬ ਦੇ ਏਏਜੀ