ਫ਼ਤਿਹਗੜ੍ਹ ਸਾਹਿਬ: ਪਿੰਡ ਖੋਜੇਮਾਜਰਾ ਵਿੱਚ ਬੀਤੀ ਰਾਤ 3 ਭਰਾਵਾਂ ਦੀ ਖੱਡੇ 'ਚ ਡਿੱਗਣ ਕਾਰਨ ਮੌਤ ਹੋ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਖ਼ੇਤ ਦੇ ਮਾਲਿਕ ਖ਼ਿਲਾਫ਼ ਅਣਗਹਿਲੀ ਦਾ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇੱਕ ਕਿਸਾਨ ਵੱਲੋਂ ਖ਼ੇਤ 'ਚ ਪਾਣੀ ਨੂੰ ਸਟੋਰ ਕਰਨ ਲਈ ਖੱਡ ਬਣਾਇਆ ਗਿਆ ਸੀ, ਜਿਸ ਵਿੱਚ ਡਿੱਗਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ।
ਨਕੋਦਰ ਗੋਲੀ ਕਾਂਡ : ਦਰਬਾਰਾ ਗੁਰੂ ਤੇ ਇਜ਼ਹਾਰ ਆਲਮ 'ਤੇ ਕੋਰਟ ਕਸ ਸਕਦੈ ਸ਼ਿਕੰਜਾ
ਬੱਚਿਆਂ ਦੇ ਪਿਤਾ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਇਹ ਕੋਈ ਹਾਦਸਾ ਨਹੀਂ ਸਗੋਂ ਬਹੁਤ ਵੱਡੀ ਅਣਗਹਿਲੀ ਹੈ। ਹਾਲਾਂਕਿ, ਮ੍ਰਿਤਕ ਬੱਚਿਆਂ ਦੇ ਪਰਿਵਾਰਕ ਮੈਂਬਰ ਪੁਲਿਸ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਉੱਧਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੋਇਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।