ETV Bharat / state

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 2 ਤੇ ਕਪੂਰਥਲਾ 'ਚ 1 ਕੋਰੋਨਾ ਪੌਜ਼ੀਟਿਵ ਮਾਮਲਾ ਆਇਆ ਸਾਹਮਣੇ - kapurthala positive case

ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ ਵਿੱਚ ਕੋਰੋਨਾ ਵਾਇਰਸ ਦੇ 2 ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਕਪੂਰਥਲਾ ਵਿੱਚ 1 ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਤਿੰਨੇ ਵਿਅਕਤੀ ਤਬਲੀਗੀ ਜਮਾਤ ਨਾਲ ਸਬੰਧਤ ਹਨ।

ਕੋਰੋਨਾ
ਕੋਰੋਨਾ
author img

By

Published : Apr 6, 2020, 9:38 AM IST

ਚੰਡੀਗੜ੍ਹ: ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ ਵਿੱਚ ਕੋਰੋਨਾ ਵਾਇਰਸ ਦੇ 2 ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਕਪੂਰਥਲਾ ਵਿੱਚ 1 ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਤਿੰਨੇ ਵਿਅਕਤੀ ਤਬਲੀਗੀ ਜਮਾਤ ਨਾਲ ਸਬੰਧਤ ਹਨ।

ਜਾਣਕਾਰੀ ਮੁਤਾਬਕ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦਿੱਲੀ ਦੇ ਮਰਕਜ਼ ਤੋਂ ਤਬਲੀਗੀ ਜਮਾਤ ਦੇ 32 ਲੋਕ ਆਏ ਸਨ, ਜਿਨ੍ਹਾਂ ਵਿੱਚੋਂ ਬਲਾਕ ਖਮਾਣੋਂ ਦੇ 11 ਵਿਅਕਤੀਆਂ ਵਿੱਚੋਂ 2 ਵਿਅਕਤੀ ਪੌਜ਼ੀਟਿਵ ਪਾਏ ਗਏ ਹਨ।

ਪੌਜ਼ੀਟਿਵ ਆਏ ਮਰੀਜ਼ਾਂ ਨੂੰ ਪ੍ਰਸ਼ਾਸਨ ਵੱਲੋਂ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿੱਚ ਆਇਸੋਲੇਸ਼ਨ 'ਚ ਰੱਖਿਆ ਗਿਆ ਹੈ। ਦੱਸ ਦਈਏ ਕਿ ਹਜਰਤ ਨਿਜਾਮੂਦੀਨ ਤੋਂ ਆਏ ਸਾਰੇ 32 ਜਮਾਤੀਆਂ ਨੂੰ ਸਾਵਧਾਨੀ ਦੇ ਤੌਰ 'ਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਕੁਆਰੰਟਾਈਨ ਕਰ ਦਿੱਤਾ ਗਿਆ ਸੀ।

ਇਸ ਦੇ ਨਾਲ ਹੀ ਦਿੱਲੀ ਦੇ ਨਿਜਾਮੂਦੀਨ ਵਿੱਚ ਜਮਾਤ ਵਿੱਚ ਹਿੱਸਾ ਲੈ ਕੇ ਆਏ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾਂ ਦੇ ਇੱਕ ਮੁੰਡੇ ਦਾ ਟੈਸਟ ਪੌਜ਼ੀਟਿਵ ਆਇਆ ਹੈ ਜਿਸ ਦੀ ਪੁਸ਼ਟੀ ਬੀਐਸ ਸਿੰਧੂ ਸਪੈਸ਼ਲ ਚੀਫ ਸੈਕਟਰੀ ਨੇ ਆਪਣੇ ਟਵੀਟਰ ਅਕਾਊਂਟ 'ਤੇ ਕੀਤੀ ਹੈ। ਮਰੀਜ਼ ਦੀ ਉਮਰ 17 ਸਾਲ ਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.