ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਦੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਤੈਅ ਹੋਇਆ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਵੱਲੋਂ 550ਸਾਲਾਂ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਵੱਖਰੀ ਸਟੇਜ਼ ਲਾਈ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ, ਸਿਆਸੀ ਸਕੱਤਰ ਅਤੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਕਾਨਫ਼ਰੰਸ ਕਰਨ ਲਈ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ''ਤੇ 12 ਏਕੜ ਦੇ ਕਰੀਬ ਜਗ੍ਹਾ ਲੈ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਤਿੰਨੇ ਦਲਾਂ ਵੱਲੋਂ ਸਾਂਝੇ ਤੌਰ 'ਤੇ ਗਠਿਤ ਕੀਤੀਆਂ ਜਾਣ ਵਾਲੀਆਂ ਕਮੇਟੀਆਂ ਵਿੱਚ ਪ੍ਰਚਾਰ ਕਮੇਟੀ, ਅਨੁਸ਼ਾਸਨ ਕਮੇਟੀ, ਫਾਈਨਾਂਸ ਕਮੇਟੀ, ਸਟੇਜ ਕਮੇਟੀ, ਲੰਗਰ ਕਮੇਟੀ, ਮੀਡੀਆ ਕਮੇਟੀ ਆਦਿ ਕਮੇਟੀ ਮੈਂਬਰਾਂ ਦਾ ਵਿਚਾਰ ਵਟਾਂਦਰਾ ਕਰਕੇ ਐਲਾਨ ਤਿੰਨੋਂ ਦਲਾਂ ਦੇ ਮੁਖੀਆਂ ਵੱਲੋਂ ਸਾਂਝੇ ਤੌਰ 'ਤੇ ਕਰ ਦਿੱਤਾ ਜਾਵੇਗਾ।
ਇਹ ਵੀ ਪੜੋ: ਕਮਲੇਸ਼ ਤਿਵਾੜੀ ਕਤਲ ਮਾਮਲਾ: ਮੁਲਜ਼ਮ ਅਸ਼ਫਾਕ ਅਤੇ ਮੋਇਨੂਦੀਨ ਗ੍ਰਿਫ਼ਤਾਰ
ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਸਮੇਤ ਤਿੰਨੋਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ