ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੇ ਹਮੇਸ਼ਾਂ ਨਾਲ ਰਹਿਣ ਵਾਲੇ ਭਾਈ ਮਰਦਾਨਾ ਜੀ ਨੂੰ ਯਾਦ ਕਰਦੇ ਹੋਏ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਵੱਲੋਂ ਭਾਈ ਮਰਦਾਨਾ ਜੀ ਦਾ 562 ਵਾਂ ਪ੍ਰਕਾਸ਼ ਦਿਵਸ ਮਨਾਉਂਦੇ ਹੋਏ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਕੀਰਤਨੀ ਜੱਥਿਆਂ ਨੇ ਗੁਰੂ ਜੱਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਵਿੱਚ ਜ਼ਿਲ੍ਹੇ ਦੀਆਂ ਕਈ ਰਾਜਨਿਤਕ ਅਤੇ ਧਾਰਮਿਕ ਜਥੇਬੰਦੀ ਦੇ ਆਗੂਆਂ ਨੇ ਆਪਣੀ ਹਾਜਰੀ ਲਗਵਾਈ। ਇਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਖ਼ਾਸ ਤੌਰ ਤੇ ਸ਼ਿਰਕਤ ਕਰ ਸੰਗਤ ਨੂੰ ਭਾਈ ਮਰਦਾਨਾ ਜੀ ਦੀ ਜੀਵਨੀ ਬਾਰੇ ਜਾਣੂ ਕਰਵਾਈਆ।
ਇਹ ਵੀ ਪੜ੍ਹੋ: ਡੀਐਸਪੀ ਦਵਿੰਦਰ ਸਿੰਘ ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਉੱਥੇ ਹੀ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸੁਸਾਇਟੀ ਦੇ ਵੱਲੋਂ ਇਹ ਪਹਿਲੀ ਵਾਰ ਭਾਈ ਮਰਦਾਨਾ ਜੀ ਦਾ 562ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਵੱਡੇ ਪੱਧਰ ਤੇ ਮਨਾਇਆ ਜਾਵੇਗਾ।