ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਮਾਰਚ ਨੂੰ ਹੋਣ ਜਾ ਰਹੇ ਸ਼ੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਜਿਸ ਨੂੰ ਲੈਕੇ ਹਲਕਾ ਅਮਲੋਹ ਇੰਚਾਰਜ਼ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪਾਰਟੀ ਦਫ਼ਤਰ ਵਿੱਚ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਹ ਸਰਕਾਰ ਦੇ 4 ਸਾਲ ਬੀਤ ਜਾਣ ਤੇ ਵੀ ਪੂਰੇ ਨਹੀਂ ਹੋਏ। ਜਿਸ ਨੂੰ ਦੇਖਦੇ ਹੋਏ ਅਮਲੋਹ ਤੋਂ ਵੱਡੀ ਗਿਣਤੀ ਪਾਰਟੀ ਵਰਕਰ ਚੰਡੀਗੜ੍ਹ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਲਈ ਪਹੁੰਚਣਗੇ।
ਇਹ ਵੀ ਪੜੋ: ਮਜ਼ਦੂਰ ਦੇ ਕਮਰੇ ਨੂੰ ਲੱਗੀ ਅੱਗ , ਸਾਰਾ ਸਾਮਾਨ ਸੜ ਕੇ ਸੁਆਹ
ਰਾਜੂ ਖੰਨਾ ਨੇ ਕਿਹਾ ਕਿ ਜਿੱਥੇ 1 ਮਾਰਚ ਦੇ ਵਿਧਾਨ ਸਭਾ ਘਿਰਾਓ ਲਈ ਹਲਕਾ ਅਮਲੋਹ ਦੇ ਵਰਕਰਾਂ ਅਤੇ ਆਗੂਆਂ ਵਿੱਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ 24 ਮਾਰਚ ਨੂੰ ਸ਼੍ਰੌਮਣੀ ਅਕਾਲੀ ਦਲ ਵੱਲੋਂ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਲੈਕੇ ਕਿਸਾਨੀ ਦੇ ਹੱਕ ਵਿੱਚ ਤੇ ਕੈਪਟਨ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਨੂੰ ਯਾਦ ਕਰਵਾਉੇਣ ਤਹਿਤ ਅਮਲੋਹ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਸੀਨੀਅਰ ਲੀਡਰਸ਼ਿਪ ਤੇ ਕਿਸਾਨ ਆਗੂ ਸੰਬੋਧਨ ਕਰਨਗੇ।
ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਸਮੁੱਚੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਜੋ ਪਾਰਟੀ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ ਉਸ ਵਿੱਚ 1 ਮਾਰਚ ਨੂੰ ਵੱਡੀ ਗਿਣਤੀ ਸ਼ਾਮਿਲ ਹੋਣ ਤਾਂ ਜੋ ਵਾਅਦੇ ਪੂਰੇ ਕਰਵਾਉਣ ਲਈ ਕੈਪਟਨ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦਾ ਇੱਕ ਵੱਡਾ ਬੱਸਾਂ, ਕਾਰਾਂ ਦਾ ਕਾਫਿਲਾ 1 ਮਾਰਚ ਨੂੰ ਸਵੇਰੇ 8 ਵਜੇ ਚੰਡੀਗੜ੍ਹ ਲਈ ਰਵਾਨਾ ਹੋਵੇਗਾ ਤੇ ਇਹ ਕਾਫਿਲਾ ਚੰਡੀਗੜ੍ਹ ਦੇ 25 ਸੈਕਟਰ ਵਿੱਚ ਵਿੱਚ ਪਹੁੰਚੇਗਾ। ਜਿੱਥੇ ਰੈਲੀ ਉਪਰੰਤ ਅੱਗੇ ਵਿਧਾਨ ਸਭਾ ਦੇ ਘਿਰਾਓ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੂਚ ਕਰੇਗਾ।