ਸ੍ਰੀ ਫਤਿਹਗੜ੍ਹ ਸਾਹਿਬ: ਆਏ ਦਿਨ ਵੱਧ ਰਹੀ ਮਹਿੰਗਾਈ ਤੇ ਰੋਸ਼ ਜਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਦੇ ਅੱਗੇ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਲਖਬੀਰ ਸਿੰਘ ਰਾਏ ਤੇ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਕੇਂਦਰ ਸਰਕਾਰ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧਾ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰ ਰਹੀ ਹੈ ਕਿਉਂਕਿ ਕਾਰਪੋਰੇਟ ਘਰਾਣੇ ਚੋਣਾਂ ’ਚ ਸਰਕਾਰ ਬਣਾਉਣ ਲਈ ਪਾਰਟੀਆਂ ਨੂੰ ਕਰੋੜਾਂ ਰੁਪਏ ਚੋਣ ਫੰਡ ਦਿੰਦੀਆਂ ਹਨ, ਜਿਸ ਕਰਕੇ ਸਰਕਾਰ ਤੇਲ ਦੀਆਂ ਕੀਮਤਾਂ ’ਚ ਵਾਧਾ ਕਰਕੇ ਉਨ੍ਹਾਂ ਨੂੰ ਅਰਬਾਂ ਰੁਪਏ ਦਾ ਫਾਇਦਾ ਪੰਹੁਚਾ ਰਹੀ ਹੈ।
ਉਨ੍ਹਾਂ ਕਿਹਾ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਕਾਰਨ ਦੇਸ਼ ਭਰ ’ਚ ਹਾਹਾਕਾਰ ਮਚੀ ਹੋਈ ਹੈ ਕਿਉਂਕਿ ਤੇਲ ਦੀਆਂ ਕੀਮਤਾਂ ਵਧਣ ਕਰਕੇ ਇਸ ਦਾ ਅਸਰ ਰੋਜ਼ਮਰਾ ਦੀਆਂ ਕੀਮਤਾਂ ’ਤੇ ਪੈ ਰਿਹਾ ਹੈ ਜੋ ਅਸਮਾਨ ਛੂਹਣ ਲੱਗ ਪਈਆਂ ਹਨ ਜਿਸ ਕਰਕੇ ਆਮ ਆਦਮੀ ਘਰ ਦਾ ਗੁਜਾਰਾ ਕਰਨਾ ਵੀ ਔਖਾ ਹੋ ਗਿਆ ਹੈ। ਜਿਸ ਕਾਰਨ ਲੋਕ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੈ ਪਰ ਸਰਕਾਰ ਨੂੰ ਜਨਤਾ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਜ਼ਿਆਦਾ ਫਿਕਰ ਹੈ।