ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿੱਚ ਲੌਕਡਾਊਨ ਚੱਲ ਰਿਹਾ ਹੈ ਜਿਸ ਕਾਰਨ ਸਾਰੇ ਕੰਮ ਬੰਦ ਪਏ ਹਨ। ਆਮ ਲੋਕਾਂ ਨੂੰ ਜ਼ਿੰਦਗੀ ਬਸਰ ਕਰਨਾ ਮੁਸ਼ਕਿਲ ਹੋ ਰਿਹਾ ਹੈ ਪਰ ਉੱਥੇ ਹੀ ਪੰਜਾਬ ਦੇ ਵਿਚ ਬਿਜਲੀ ਦੇ ਬਿੱਲ ਅਤੇ ਸਕੂਲਾਂ ਵੱਲੋਂ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ ਦੀ ਮੰਗ ਅਤੇ ਸਕੂਲਾਂ ਦੇ ਵੱਲੋਂ ਫ਼ੀਸ ਦੀ ਮੰਗ ਨੂੰ ਲੈ ਕੇ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸੇ ਨੂੰ ਵੇਖਦਿਆਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਡੀਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ ਜਿਸ ਦੇ ਕਾਰਨ ਕੰਮ ਹਨ ਜੇਕਰ ਕੰਮ ਚੱਲ ਹੀ ਨਹੀਂ ਰਹੇ ਤਾਂ ਲੋਕ ਸਕੂਲਾਂ ਦੀ ਫੀਸ ਕਿੱਥੋਂ ਭਰਨਗੇ ਅਤੇ ਬਿਜਲੀ ਦੇ ਬਿੱਲ ਕਿੱਥੋਂ ਦੇਣਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਲਈ ਕੁਝ ਸੋਚਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਵਿੱਚ ਲੋਕਾਂ ਦੇ ਲਈ ਕੋਈ ਮੁਸ਼ਕਲ ਨਾ ਹੋਵੇ। ਜੇਕਰ ਉਨ੍ਹਾਂ ਦੀ ਸੁਣਵਾਈ ਨਹੀ ਹੋਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।