ਸ੍ਰੀ ਫ਼ਤਿਹਗੜ੍ਹ ਸਾਹਿਬ: ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਪਿਛਲੀ 16 ਤਾਰੀਕ ਨੂੰ ਆੜ੍ਹਤੀਆ ਦੀ ਆੜ੍ਹਤ ਰੋਕਣ ਦਾ ਫ਼ੈਸਲਾ ਲਿਆ ਹੈ, ਉਸ ਨਾਲ ਆੜਤੀਆ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੇ ਜੇ ਆੜ੍ਹਤੀਆਂ ਨੂੰ ਆੜ੍ਹਤ ਹੀ ਨਹੀਂ ਮਿਲਣੀ ਤਾਂ ਕੰਮ ਕਰਕੇ ਕੀ ਫਾਇਦਾ, ਜਿਸ ਦੇ ਸਿੱਟੇ ਵਜੋਂ 5 ਤਾਰੀਖ ਤੋਂ ਬਾਅਦ ਪੂਰਨ ਕੰਮ ਬੰਦ ਕਰਕੇ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਕਿਸਾਨ 5 ਤਾਰੀਕ ਨੂੰ ਆਪਣੀ ਫ਼ਸਲ ਲੈ ਕੇ ਆਉਣਗੇ ਉਹ ਆਪਣੀ ਜਿੰਮੇਵਾਰੀ ਉੱਤੇ ਲੈ ਕੇ ਆਉਣਗੇ ਕਿਉਂਕਿ ਆੜ੍ਹਤੀਆਂ ਵਲੋਂ ਖਰੀਦ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਦੋਂ ਤੱਕ ਆੜ੍ਹਤੀਆ ਦੀ ਆੜ੍ਹਤ ਬਹਾਲ ਨਹੀਂ ਕੀਤੀ ਜਾਂਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਸੋਢਾ ਨੇ ਕਿਹਾ ਕਿ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਕਾਲ 'ਤੇ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਪੂਰਨ ਤੌਰ 'ਤੇ ਕੰਮ ਬੰਦ ਕਰ ਕੇ ਹੜਤਾਲ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਅਸੀਂ ਮੰਡੀਆਂ ਬੰਦ ਕਰ ਕੇ ਧਰਨੇ ਪ੍ਰਦਰਸ਼ਨ ਕਰਦੇ ਰਹਾਂਗੇ।
ਤਰਨ ਤਾਰਨ 'ਚ ਡੀਸੀ ਦਫ਼ਤਰ ਬਾਹਰ ਤੀਜੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ