ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋ ਗਈ ਹੈ, ਜਿਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਵੱਲੋਂ ਪੰਜਾਬ ਦੇ ਵੱਖ ਵੱਖ ਹਸਪਤਾਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦਾ ਜਾਇਜ਼ਾ ਵੀ ਲਿਆ ਗਿਆ।
ਬਲਬੀਰ ਸਿੰਘ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਦੇ ਬਿਆਨ ’ਤੇ ਬੋਲਦੇ ਹੋਏ ਕਿਹਾ ਕਿ ਇਹ ਪਾਰਟੀ ਦਾ ਮਾਮਲਾ ਹੈ। ਸਿੱਧੂ ਪਾਰਟੀ ਦੇ ਵੱਡੇ ਨੇਤਾ ਹਨ ਇਸ ਤੇ ਵਿਚਾਰ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਹਸਪਤਾਲ ਦਾ ਜਾਇਜ਼ਾ ਲੈਣ ਲਈ ਆਏ ਹਨ ਇਸ ਕਰਕੇ ਕੋਈ ਵੀ ਰਾਜਨੀਤਿਕ ਗੱਲ ਨਹੀਂ ਕਰਨਾ ਚਾਹੁੰਦੇ।
ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਕਾਰਨ ਐਤਵਾਰ ਨੂੰ 191 ਮੌਤਾਂ, 8531 ਨਵੇਂ ਕੇਸ