ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਬ) ਦੀ ਫਤਿਹਗੜ੍ਹ ਸਾਹਿਬ ਇਕਾਈ ਨੇ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਸਰਹਿੰਦ ਪਟਿਆਲਾ ਰੋਡ ਨੂੰ ਜਾਮ ਕਰਕੇ ਧਰਨਾ ਦਿੱਤਾ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਫਤਿਹਗੜ੍ਹ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਚੁੱਕਦੀ ਰਹੀ ਹੈ ਹੁਣ ਵੀ ਉਹ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਮੀਟਿੰਗਾਂ ਕੀਤੀਆਂ ਗਈਆਂ, ਪਰ ਉਨ੍ਹਾਂ ਵੱਲੋਂ ਇਸ ਬਿੱਲ ਦੇ ਬਾਰੇ ਕੋਈ ਚੰਗੀ ਤਰ੍ਹਾਂ ਜਾਣਕਾਰੀ ਨਹੀਂ ਦਿੱਤੀ ਗਈ। ਜਿਸ ਦੇ ਕਾਰਨ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਆਰਡੀਨੈੱਸ ਦੇ ਵਿਰੋਧ ਵਿੱਚ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ।