ਸ੍ਰੀ ਫਤਿਹਗੜ੍ਹ ਸਾਹਿਬ: ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਉਥੇ ਹੀ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਮਹਿਲਾ ਦਿਵਸ ਮੌਕੇ ਰੋਸ ਪ੍ਰਦਰਸ਼ਨ (Protest on Women Day) ਕਰਦੇ ਹੋਏ ਫਤਿਹਗੜ੍ਹ ਸਾਹਿਬ ਵਿੱਚ ਮਨਾਇਆ ਗਿਸ ਜਿਸ ਵਿੱਚ ਵੱਡੀ ਗਿਣਤੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਰਕਰਾਂ ਨੇ ਹਿੱਸਾ ਲਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦਾ ਕਹਿਣਾ ਸੀ ਕਿ ਦੇਸ਼ ਭਰ ਦੇ ਵਿੱਚ ਮਹਿਲਾਵਾਂ ਨੂੰ ਵੱਡੇ ਵੱਡੇ ਮੰਚਾਂ ਤੋਂ ਸਨਮਾਨਿਤ ਕੀਤਾ ਜਾ ਰਿਹਾ ਹੈ ਤੇ ਮਹਿਲਾਵਾਂ ਦੀ ਭਲਾਈ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਇਹ ਗੱਲਾਂ ਸਿਰਫ਼ ਕਾਗਜ਼ਾਂ ਦੇ ਵਿੱਚ ਹੀ ਰਹਿ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲਦੇ ਜਿਸ ਦੀ ਮਿਸਾਲ ਆਂਗਨਵਾੜੀ ਵਿੱਚ ਨਿਗੂਣੇ ਪੈਸਿਆਂ ’ਤੇ ਕੰਮ ਕਰ ਰਹੀਆਂ ਮਹਿਲਾਵਾਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ। ਪੰਜੋਲਾ ਨੇ ਕਿਹਾ ਕਿ ਆਪਣੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ 15 ਮਾਰਚ ਨੂੰ ਦਿੱਲੀ ਜਾਣਗੇ।
ਇਸ ਰੋਸ ਪ੍ਰਦਰਸ਼ਨ ਦੌਰਾਨ ਆਂਗਨਵਾੜੀ ਵਰਕਰਾਂ ਨੇ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀ ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਮਹਿਲਾ ਦਿਵਸ ਮੌਕੇ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ, ਕਿਉਂਕਿ ਸਰਕਾਰਾਂ ਵੱਲੋਂ ਨਾਰੀ ਸ਼ਕਤੀ ਨੂੰ ਪ੍ਰਫੁੱਲਤ ਕਰਨ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਨੇ ਜੋ ਵੀ ਮੰਗ ਕੀਤੀ ਹੈ, ਉਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ: ਮਹਿਲਾ ਦਿਵਸ ਮੌਕੇ ਮਹਿਲਾ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ, ਕਹੀਆਂ ਇਹ ਗੱਲਾਂ