ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਬੱਚਤ ਭਵਨ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਜਲਦ ਹੀ ਹੱਲ ਕਰਵਾਉਣ ਦੀ ਗੱਲ ਆਖੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕੋਵਿਡ ਦੇ ਕਾਰਨ ਕੋਈ ਮੀਟਿੰਗ ਨਹੀਂ ਹੋ ਸਕੀ ਕਿਉਂਕਿ ਵਰਚੂਅਲ ਮੀਟਿੰਗਾਂ ਦੇ ਰਾਹੀਂ ਹੀ ਵਿਚਾਰ ਚਰਚਾ ਕੀਤੀ ਜਾਂਦੀ ਸੀ ਪਰ ਹੁਣ ਇਹ ਮੀਟਿੰਗਾਂ ਦਾ ਸਿਲਸਿਲਾ ਫਿਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
ਜਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਠੀਕ ਅਤੇ ਰਾਹੁਲ ਗਾਂਧੀ ਨੇ ਇਸ ਨੂੰ ਸ਼ਹੀਦਾਂ ਦਾ ਅਪਮਾਨ ਦੱਸਣ ਦੇ ਸਵਾਲ ‘ਤੇ ਆਸ਼ੂ ਨੇ ਕਿਹਾ ਕਿ ਸਾਰਿਆਂ ਦੀ ਆਪਣੀ ਆਪਣੀ ਸੋਚ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਇਸ ਸਬੰਧੀ ਸ਼ਹੀਦਾਂ ਦਾ ਅਪਮਾਨ ਲੱਗਿਆ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਠੀਕ ਕਿਹਾ ਇਹ ਉਨ੍ਹਾਂ ਦੀ ਆਪਣੀ ਸੋਚ ਹੈ। ਹਰੀਸ਼ ਰਾਵਤ ਦੇ ਮੁੱਦੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਦਾ ਜਵਾਬ ਹਰੀਸ਼ ਰਾਵਤ ਹੀ ਦੇ ਸਕਦੇ ਹਨ।
ਇਹ ਵੀ ਪੜ੍ਹੋ:ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਉਣ ਵਾਲੇ ਸਾਨੂੰ ਮੁਆਫੀ ਲਈ ਨਹੀਂ ਕਹਿ ਸਕਦੇ : ਹਰੀਸ਼ ਰਾਵਤ