ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਚੱਲਦੇ ਦੇਸ਼ ਵਿੱਚ ਲੌਕਡਾਊਨ ਕਾਰਨ ਕੰਮਕਾਰ ਪ੍ਰਭਾਵਿਤ ਹੋਏ ਹਨ। ਉੱਥੇ ਹੀ ਜੇਕਰ ਗੱਲ ਆਟੋ ਡਰਾਈਵਰਾਂ ਦੀ ਕੀਤੀ ਜਾਵੇ ਤਾਂ ਉਨ੍ਹਾਂ ਦਾ ਵੀ ਕੰਮਕਾਰ ਬੰਦ ਪਿਆ ਹੈ। ਜਿਸ ਦੇ ਕਾਰਨ ਉਨ੍ਹਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਟੋ ਡਰਾਈਵਰਾਂ ਦਾ ਦੱਸਿਆ ਕਿ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਚੱਲ ਰਿਹਾ ਹੈ ਕਿਉਂਕਿ ਹੁਣ ਉਨ੍ਹਾਂ ਦਾ ਕੰਮ ਨਹੀਂ ਚੱਲ ਰਿਹਾ ਹੈ, ਜਿਸ ਕਾਰਨ ਉਹ ਆਪਣੇ ਘਰ ਦਾ ਗੁਜ਼ਾਰਾ ਵੀ ਨਹੀਂ ਚਲਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਮਿਲੀ ਰਹੀ, ਜਿਸ ਕਾਰਨ ਘਰ ਦੇ ਗੁਜ਼ਾਰੇ ਲਈ ਆਪਣੇ ਰਿਸ਼ਤੇਦਾਰ ਤੋਂ ਮੰਗ ਰਹੇ ਹਾਂ। ਉਨ੍ਹਾਂ ਕਿਹਾ ਕਿ ਬੱਚੇ ਵੀ ਪੜ੍ਹ ਰਹੇ ਹਨ, ਪਰ ਉਹ ਉਨ੍ਹਾਂ ਦੀ ਫੀਸ ਨਹੀਂ ਭਰ ਸਕਦੇ ਜਿਸ ਕਾਰਨ ਬੱਚਿਆਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਉਹ ਆਪਣੇ ਆਟੋ ਦੀ ਕਿਸ਼ਤ ਵੀ ਨਹੀਂ ਭਰਾ ਸਕਦੇ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਉਨ੍ਹਾਂ ਬਾਰੇ ਕੁੱਝ ਸੋਚਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ।