ETV Bharat / state

ਫਤਿਹਗੜ੍ਹ ਸਾਹਿਬ 'ਚ ਬੈਂਕ ਏਟੀਐਮ ਤੋੜਨ ਦੀ ਘਟਨਾ ਆਈ ਸਾਹਮਣੇ

ਇੱਥੋਂ ਦੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਨੇੜੇ ਇੱਕ ਏਟੀਐਮ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤੋੜਨ ਦੀ ਨਾਕਾਮ ਕੋਸ਼ਿਸ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਨਾਕਾਮ ਕੋਸ਼ਿਸ਼ ਕਰਨ ਵਾਲੀਆਂ ਵੀਡੀਓ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Feb 19, 2021, 1:42 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਇੱਥੋਂ ਦੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਨੇੜੇ ਇੱਕ ਏਟੀਐਮ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤੋੜਨ ਦੀ ਨਾਕਾਮ ਕੋਸ਼ਿਸ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਨਾਕਾਮ ਕੋਸ਼ਿਸ਼ ਕਰਨ ਵਾਲੀਆਂ ਵੀਡੀਓ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਵੇਖੋ ਵੀਡੀਓ

ਥਾਣਾ ਫ਼ਤਿਹਗੜ੍ਹ ਸਾਹਿਬ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਦੱਸਿਆ ਕਿ ਇਲਾਹਾਬਾਦ ਬੈਂਕ ਏਟੀਐੱਮ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋਈ ਵੀਡੀਓ ਮੁਤਾਬਕ ਸਵੇਰੇ ਕਰੀਬ 2.30 ਵਜੇ ਦੋ ਅਣਪਛਾਤੇ ਨੌਜਵਾਨ ਜਿਨ੍ਹਾਂ ਦੀ ਉਮਰ ਕਰੀਬ 30 ਸਾਲ ਜਾਪਦੀ ਹੈ ਜੋ ਏਟੀਐੱਮ ਤੋੜਨ ਲਈ ਦਾਖਲ ਹੋਏ ਜਦੋਂ ਉਹ ਏਟੀਐੱਮ ਤੋੜਨ ਲੱਗੇ ਹੂਟਰ ਵੱਜਣ ਕਾਰਨ ਉਹ ਮੌਕੇ ਤੋਂ ਭੱਜ ਗਏ।

ਉਨ੍ਹਾਂ ਦੱਸਿਆ ਕਿ ਏਟੀਐੱਮ ’ਚ ਕੋਈ ਵੀ ਨਕਦੀ ਨਾ ਹੋਣ ਕਾਰਨ ਬਚਾਅ ਹੋ ਗਿਆ। ਪੁਲਿਸ ਨੇ ਨਿਸ਼ਾਨਦੇਹੀ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.