ETV Bharat / state

ਭਾਰਤ ਬੰਦ: ਕਿਸਾਨਾਂ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਮੀਟਿੰਗ - Bharat Bandh

ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ 'ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਜੱਲ੍ਹਾ ਦੀ ਅਗਵਾਈ ਵਿੱਚ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ।

ਭਾਰਤ ਬੰਦ: ਕਿਸਾਨਾਂ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਮੀਟਿੰਗ

author img

By

Published : Sep 22, 2021, 10:04 PM IST

ਸ਼੍ਰੀ ਫਤਿਹਗੜ੍ਹ ਸਾਹਿਬ: ਸਯੁੰਕਤ ਕਿਸਾਨ ਮੋਰਚੇ (United Farmers Front) ਵੱਲੋਂ ਕਿਸਾਨੀ ਅੰਦੋਲਨ (Peasant movement) ਨੂੰ ਮਜ਼ਬੂਤ ਕਰਨ ਦੇ ਲਈ ਲਗਾਤਾਰ ਪਿੰਡਾਂ ਵਿੱਚ ਕਿਸਾਨਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮੇਂ-ਸਮੇਂ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ।

ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ 'ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਜੱਲ੍ਹਾ ਦੀ ਅਗਵਾਈ ਵਿੱਚ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ।

ਭਾਰਤ ਬੰਦ: ਕਿਸਾਨਾਂ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਮੀਟਿੰਗ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਜੱਲ੍ਹਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਮੂਹ ਅਹੁਦੇਦਾਰ 'ਤੇ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਤਰਖਾਣ ਮਾਜਰਾ ਜੀ.ਟੀ. ਰੋਡ, ਖਮਾਣੋਂ ਬਲਾਕ ਅਤੇ ਬਸੀ ਪਠਾਣਾਂ ਇਸ ਤੋਂ ਇਲਾਵਾ ਬਡਾਲੀ 'ਤੇ ਅਮਲੋਹ ਵਿੱਚ ਵੱਖ-ਵੱਖ ਥਾਂਵਾਂ 'ਤੇ ਜਾਮ ਲਗਾਇਆ ਜਾਵੇਗਾ।

ਮੀਟਿੰਗ ਦੌਰਾਨ ਬੈਠੇ ਕਿਸਾਨ
ਮੀਟਿੰਗ ਦੌਰਾਨ ਬੈਠੇ ਕਿਸਾਨ

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੇ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਧਰਨੇ ਜਾਰੀ ਹਨ।

ਜਿਨ੍ਹਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਵੀ ਜਗ੍ਹਾ-ਜਗ੍ਹਾ ਰੋਸ਼ ਪ੍ਰਦਰਸ਼ਨ ਕੀਤੇ ਜਾਂਦੇ ਹਨ। ਜਿਸ ਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ 27 ਸਤੰਬਰ ਨੂੰ ਬੰਦ ਦੇ ਸੱਦੇ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਕਿਸਾਨੀ ਅੰਦੋਲਨ ਨੂੰ ਖ਼ਰਾਬ ਕਰਨਾ ਚਾਹੁੰਦੀਆਂ ਹਨ 'ਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਚਾਹੁੰਦੀਆਂ ਹਨ।

ਮੀਟਿੰਗ ਦੌਰਾਨ ਬੈਠੇ ਕਿਸਾਨ
ਮੀਟਿੰਗ ਦੌਰਾਨ ਬੈਠੇ ਕਿਸਾਨ

ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਰਾਜਨੀਤਕ ਪਾਰਟੀਆਂ ਤੋਂ ਸੁਚੇਤ ਰਹਿਣ ਤਾਂ ਜੋ ਕਿਸਾਨੀ ਸੰਘਰਸ਼ ਕਿਸੇ ਵੀ ਤਰ੍ਹਾਂ ਦਾ ਨੂੰ ਕੋਈ ਨੁਕਸਾਨ ਨਾ ਪਹੁੰਚਾਇਆ ਹੋਵੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਵਿਚ ਵੱਧ ਤੋਂ ਵੱਧ ਹਾਜ਼ਰੀ ਲਗਵਾਈ ਜਾਵੇ ਜਿਸ ਨਾਲ ਅਸੀਂ ਸਰਕਾਰ ਨੂੰ ਹਰਾ ਸਕੀਏ ਤੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ: '27 ਸਤੰਬਰ ਨੂੰ ਕੀਤਾ ਜਾਵੇਗਾ ਪੂਰਾ ਭਾਰਤ ਬੰਦ'

ETV Bharat Logo

Copyright © 2025 Ushodaya Enterprises Pvt. Ltd., All Rights Reserved.