ਸ੍ਰੀ ਫਤਿਹਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੱਜ ਫ਼ਤਹਿਗੜ੍ਹ ਸਹਿਬ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀ ਭਾਰਤ ਫੇਰੀ ਦਾ ਵਿਰੋਧ ਕੀਤਾ ਗਿਆ।
ਇੱਕ ਬੁਲਾਰੇ ਨੇ ਦੱਸਿਆ ਕਿ ਮੋਦੀ ਅਤੇ ਟਰੰਪ ਫ਼ਸਲਾਂ ਦੇ ਘੱਟ ਰੇਟ ਕਰਨ ਵਾਲੇ ਫੈਸਲੇ ਦਾ ਸਮਝੋਤਾ ਕਰਨ ਜਾ ਰਹੇ ਹਨ ਜੋ ਕਿ ਕਿਸਾਨਾਂ ਲਈ ਬਹੁਤ ਖਤਰਨਾਕ ਹੈ। ਇਸ ਲਈ ਸਾਰੇ ਦੇਸ਼ ਵਿੱਚ ਇਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਬਲਾਕ ਪ੍ਰਧਾਨ ਬਲਦੇਵ ਸਿੰਘ ਨੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਕਿਹਾ, "ਅਸੀਂ ਪੂਰੇ ਦੇਸ਼ ਵਿੱਚ ਤਹਿਸੀਲ ਪੱਧਰ ਉੱਤੇ ਇਹ ਪ੍ਰਦਰਸ਼ਨ ਕਰ ਰਹੇ ਹਾਂ ਕਿਉਂਕਿ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਕਿਸਾਨਾਂ ਦੇ ਖਿਲਾਫ ਸਮਝੋਤਾ ਕਰਨ ਲੱਗਾ ਹੈ। ਇਸੇ ਦੇ ਵਿਰੋਧ ਵਿੱਚ ਅੱਜ ਮੋਦੀ ਦਾ ਪੁਤਲਾ ਫੂਕਿਆ ਹੈ ਤੇ ਟਰੰਪ ਦਾ ਭਾਰਤ ਆਉਣ ਦਾ ਵਿਰੋਧ ਕੀਤਾ ਹੈ।"
ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 2 ਦਿਨਾਂ ਭਾਰਤ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਦੇ ਭਾਰਤ ਆਉਣ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।