ETV Bharat / state

ਬੀਜੇਪੀ ਨੇ ਲਗਾਏ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਵਿੱਚ ਧਾਂਦਲੀਆਂ ਹੋਣ ਦੇ ਦੋਸ਼

author img

By

Published : Feb 6, 2021, 11:53 AM IST

ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਪਾਰਟੀ ਨੇ ਜੋ ਮੰਡੀ ਗੋਬਿੰਦਗੜ੍ਹ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਹੈ, ਉਨ੍ਹਾਂ ਵਿੱਚੋਂ ਪੰਜ ਉਮੀਦਵਾਰ ਗਾਇਬ ਹਨ ਜਿਨ੍ਹਾਂ ਨਾਲ ਉਨ੍ਹਾਂ ਦਾ ਸੰਪਰਕ ਤੱਕ ਨਹੀਂ ਹੋ ਰਿਹਾ ਹੈ।

ਬੀਜੇਪੀ ਨੇ ਲਗਾਏ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਵਿੱਚ ਧਾਂਦਲੀਆਂ ਹੋਣ ਦੇ ਦੋਸ਼
ਬੀਜੇਪੀ ਨੇ ਲਗਾਏ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਵਿੱਚ ਧਾਂਦਲੀਆਂ ਹੋਣ ਦੇ ਦੋਸ਼

ਸ੍ਰੀ ਫ਼ਤਿਹਗੜ੍ਹ ਸਾਹਿਬ: ਭਾਰਤੀ ਜਨਤਾ ਪਾਰਟੀ ਜ਼ਿਲ੍ਹੇ ਦੇ ਪ੍ਰਧਾਨ ਪ੍ਰਦੀਪ ਗਰਗ ਨੇ ਮਿਉਂਸਿਪਲ ਕਮੇਟੀ ਚੋਣਾਂ ਨੂੰ ਲੈ ਕੇ ਸੱਤਾਧਾਰੀ ਪਾਰਟੀ 'ਤੇ ਕਥਿਤ ਤੌਰ 'ਤੇ ਧਾਂਦਲੀਆ ਕਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਾਰਟੀ ਨੇ ਚੋਣ ਮੈਦਾਨ ਵਿੱਚ ਖੜ੍ਹੇ ਕੀਤੇ ਉਮੀਦਵਾਰਾਂ ਨੂੰ ਕਥਿਤ ਤੌਰ 'ਤੇ ਜਾਨੋ ਮਾਰਨ ਤੱਕ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ।

ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਪਾਰਟੀ ਨੇ ਜੋ ਮੰਡੀ ਗੋਬਿੰਦਗੜ੍ਹ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਹੈ, ਉਨ੍ਹਾਂ ਵਿੱਚੋਂ ਪੰਜ ਉਮੀਦਵਾਰ ਗਾਇਬ ਹਨ ਜਿਨ੍ਹਾਂ ਨਾਲ ਉਨ੍ਹਾਂ ਦਾ ਸੰਪਰਕ ਤੱਕ ਨਹੀਂ ਹੋ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਜ਼ਿਲ੍ਹੇ ਭਰ ਵਿੱਚ ਸਾਰੀਆਂ ਸੀਟਾਂ 'ਤੇ ਚੋਣਾਂ ਲੜੇਗੀ ਅਤੇ ਜੇਕਰ ਸੱਤਾਧਾਰੀ ਪਾਰਟੀ ਨੇ ਕਿਸੇ ਪ੍ਰਕਾਰ ਦੀ ਧੱਕੇਸ਼ਾਹੀ ਕੀਤੀ ਤਾਂ ਉਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ।

ਇਸ ਮੌਕੇ ਬੋਲਦਿਆਂ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਹਰਬੰਸ ਲਾਲ ਨੇ ਕਿਹਾ ਕਿ ਜੋ ਇਸ ਵਾਰ ਕਾਂਗਰਸ ਪਾਰਟੀ ਨੇ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਤੋਂ 2 ਦਿਨ ਬਾਅਦ ਜੋ ਵੋਟਾਂ ਦੀ ਗਿਣਤੀ ਰੱਖੀ ਗਈ ਹੈ ਇਸ ਨਾਲ ਵੀ ਵੋਟਾਂ ਦੀ ਗਿਣਤੀ ਵਿੱਚ ਹੇਰਾ ਫੇਰੀ ਹੋ ਸਕਦੀ ਹੈ ਕਿਉਂਕਿ ਇਹ ਛੋਟੀ ਪੱਧਰ 'ਤੇ ਚੋਣਾਂ ਹਨ ਇਸ ਦੀ ਗਿਣਤੀ ਪਿਛਲੇ ਸਾਲਾਂ ਵਿੱਚ ਉਸੇ ਦਿਨ ਹੁੰਦੀ ਰਹੀ ਹੈ ਤਾਂ ਇਸ ਵਾਰ ਦੋ ਦਿਨ ਦਾ ਫ਼ਰਕ ਕਿਉਂ ਪਾਇਆ ਗਿਆ ਹੈ, ਇਹ ਨਵੇਂ ਸ਼ੰਕੇ ਖੜ੍ਹੇ ਕਰਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.