ETV Bharat / state

ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਅਲਾਦਾਦਪੁਰ ਦੇ ਖੇਤ ’ਚ ਮਿਲੀ ਦਰਖ਼ਤ ਨਾਲ ਲਟਕਦੀ ਲਾਸ਼

ਹਲਕਾ ਅਮਲੋਹ ਦੇ ਪਿੰਡ ਅਲਾਦਾਦਪੁਰ ਵਿਖੇ ਇੱਕ ਖੇਤ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕਦੀ ਹੋਈ ਮਿਲੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਅਧਾਰ ਉਤੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ।

ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਅਲਾਦਾਦਪੁਰ ਦੇ ਖੇਤ ’ਚ ਮਿਲੀ ਦਰਖ਼ਤ ਨਾਲ ਲਟਕਦੀ ਲਾਸ਼
ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਅਲਾਦਾਦਪੁਰ ਦੇ ਖੇਤ ’ਚ ਮਿਲੀ ਦਰਖ਼ਤ ਨਾਲ ਲਟਕਦੀ ਲਾਸ਼
author img

By

Published : Jun 13, 2021, 10:13 PM IST

ਸ੍ਰੀ ਫਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਪਿੰਡ ਅਲਾਦਾਦਪੁਰ ਦੇ ਖੇਤਾਂ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕਦੀ ਹੋਈ ਮਿਲੀ ਹੈ। ਜਿਸ ਨਾਲ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਹੈ। ਇਸ ਮੌਕੇ ਏਐਸਆਈ ਪਰਮਜੀਤ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲੀ ਸੀ ਕਿ ਅਲਾਦਾਦਪੁਰ ਵਿਖੇ ਇੱਕ ਖੇਤ ਵਿੱਚ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ ਅਤੇ ਮੌਕੇ ’ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਜਿਸ ਤੋਂ ਮਗਰੋਂ ਜਦੋਂ ਜਾਂਚ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਕਰਮਵੀਰ ਸਿੰਘ ਪੁੱਤਰ ਪ੍ਰਕਾਸ਼ ਰਾਮ ਵਾਸੀ ਪਿੰਡ ਮਾਨਗੜ੍ਹ ਵਜੋਂ ਹੋਈ ਹੈ।

ਇਹ ਵੀ ਪੜੋ: Flying Sikh ਮਿਲਖਾ ਸਿੰਘ ਦੀ ਪਤਨੀ ਦਾ ਹੋਇਆ ਦੇਹਾਂਤ

ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੱਸਣ ਅਨੁਸਾਰ ਮ੍ਰਿਤਕ ਵਿਅਕਤੀ ਮਾਨਗੜ੍ਹ ਦੇ ਭੱਠੇ ਉਪਰ ਮਜ਼ਦੂਰੀ ਕਰਦਾ ਸੀ ਅਤੇ ਦਿਮਾਗੀ ਪ੍ਰੇਸ਼ਾਨ ਰਹਿੰਦਾ ਸੀ। ਉਹਨਾਂ ਨੇ ਕਿਹਾ ਕਿ ਮ੍ਰਿਤਕ ਪਹਿਲਾਂ ਵੀ ਘਰੋਂ ਚਲਾ ਜਾਂਦਾ ਸੀ ਅਤੇ ਹੁਣ ਪਰਸੋਂ ਦਾ ਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਅਮਲੋਹ ਵਿਖੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਅਧਾਰ ਉਤੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ।

ਇਹ ਵੀ ਪੜੋ: ਲੋਕਾਂ ਨੇ ਚੋਰ ਦਾ ਕੀਤਾ ਇਹ ਹਾਲ, ਤੁਸੀਂ ਵੀ ਜਾਣ ਕੇ ਹੋ ਜਾਵੋਗੇ ਹੈਰਾਨ...

ETV Bharat Logo

Copyright © 2024 Ushodaya Enterprises Pvt. Ltd., All Rights Reserved.