ਸ੍ਰੀ ਫ਼ਤਿਹਗੜ੍ਹ ਸਾਹਿਬ: Corona ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਪੂਰੀ ਤਰ੍ਹਾਂ ਸਖ਼ਤ ਹੈ। ਇਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਵੀ ਇਸ ਮਹਾਂਮਾਰੀ ਸਬੰਧੀ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ Corona ਦੇ ਚੱਲਦਿਆਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਸੱਤ ਹਜ਼ਾਰ ਤੋਂ ਵੱਧ ਪੌਜ਼ੀਟਿਵ ਕੇਸ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 'ਚ ਐਕਟਿਵ ਕੇਸ ਇੱਕ ਹਜ਼ਾਰ ਦੇ ਕਰੀਬ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜ ਹਜ਼ਾਰ ਦੇ ਕਰੀਬ ਮਰੀਜ਼ ਠੀਕ ਹੋ ਕੇ ਘਰ ਨੂੰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕਈ ਮਰੀਜ਼ ਹੋਮ ਆਈਸੋਲੇਸ਼ਨ 'ਚ ਵੀ ਇਲਾਜ ਕਰਵਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੋ ਸੌ ਦੇ ਕਰੀਬ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਸਕ ਪਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਮਾਜਿਕ ਦੂਰੀ ਰੱਖਣੀ ਚਾਹੀਦੀ ਹੈ ਅਤੇ ਸੈਨੇਟਾਈਜ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੈਕਸੀਨੇਸ਼ਨ ਕੋਰੋਨਾ ਨਾਲ ਲੜਨ ਲਈ ਬਹੁਤ ਸਹਾਈ ਹੁੰਦੀ ਹੈ, ਇਸ ਲਈ ਸਾਰਿਆਂ ਨੂੰ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ:ਆਕਸੀਜਨ ਸਿਲੰਡਰ ਫੱਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਐਂਬੂਲੈਂਸ ਚਾਲਕ ਦੀ ਮੌਤ