ਫ਼ਤਿਹਗੜ੍ਹ ਸਾਹਿਬ: ਸਰਹਿੰਦ ਫ਼ਤਿਹ ਦਿਵਸ ਨੂੰ ਲੈ ਕੇ ਹੋਣ ਵਾਲੇ ਸਮਾਗਮਾਂ ਲਈ ਸ੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਅਰੰਭ ਹੋ ਗਏ ਹਨ। ਇਨ੍ਹਾਂ ਅਖੰਡ ਪਾਠ ਸਾਹਿਬ ਦੇ ਭੋਗ 14 ਮਈ ਨੂੰ ਪਾਏ ਜਾਣਗੇ। ਇਸ ਵਰ੍ਹੇ ਕੋਰੋਨਾ ਵਾਇਰਸ ਕਾਰਨ ਇਨ੍ਹਾਂ ਸਮਾਗਮਾਂ ਨੂੰ ਸੀਮਤ ਰੱਖਿਆ ਗਿਆ ਹੈ।
ਫ਼ਤਿਹਗੜ੍ਹ ਸਾਹਿਬ ਵਿਖੇ ਸਰਹਿੰਦ ਫਤਹਿ ਦਿਵਸ 'ਤੇ ਸ੍ਰੀ ਅਖੰਡ ਪਾਠ ਕਰਵਾਏ ਆਰੰਭ ਇਸ ਮੌਕੇ ਗੱਲਬਾਤ ਕਰਦੇ ਹੋਏ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ 12 ਮਈ 1710 ਨੂੰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਚੱਪੜਚਿੜੀ ਦੇ ਮੈਦਾਨ ਤੋਂ ਚੱਲ ਕੇ ਸਰਹੰਦ ਪਹੁੰਚ ਕੇ ਵਜੀਰ ਖਾਨ ਨੂੰ ਮਾਰਕੇ ਜ਼ੁਲਮ ਦਾ ਖਾਤਮਾ ਕੀਤਾ ਸੀ। ਜਿਸ ਦੋਰਾਨ ਖਾਲਸਾ ਰਾਜ ਦੀ ਸਥਾਪਨਾ ਕੀਤੀ ਗਈ ਸੀ। ਜਿਸ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ 13 ਮਈ ਨੂੰ ਥੇਹ ਸਾਹਿਬ 'ਤੇ ਨਿਸ਼ਾਨ ਸਾਹਿਬ ਲਹਿਰਾਏ ਜਾਣਗੇ ਅਤੇ 14 ਮਈ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਸਮਾਗਮ ਦੇ ਵਿੱਚ ਸੀਮਤ ਸੰਗਤ ਨੂੰ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਸਗਰਾਂਦ ਦੇ ਦਿਹਾੜੇ ਮੌਕੇ ਵੀ ਸੀਮਤ ਸੰਗਤ ਹੀ ਸ਼ਾਮਲ ਹੋਵੇਗੀ।
ਹਰ ਸਾਲ ਸਰਹਿੰਦ ਫ਼ਤਿਹ ਦਿਵਸ ਸੰਗਤ ਵੱਲੋਂ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ। ਇਸ ਵਾਰ ਕੋਰੋਨਾ ਕਾਰਨ ਪੈਦਾ ਹੋਏ ਸਕੰਟ ਵਿੱਚ ਸਰਹਿੰਦ ਫ਼ਤਿਹ ਦਿਵਸ ਦੇ ਸਮਾਗਮਾਂ ਨੂੰ ਸੀਮਤ ਰੱਖਿਆ ਗਿਆ ਹੈ। ਹਰ ਸਾਲ ਸਰਹਿੰਦ ਫ਼ਤਿਹ ਦਿਵਸ ਸੰਗਤ ਵੱਲੋਂ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ। ਇਸ ਵਾਰ ਕੋਰੋਨਾ ਕਾਰਨ ਪੈਦਾ ਹੋਏ ਸਕੰਟ ਵਿੱਚ ਸਰਹਿੰਦ ਫ਼ਤਿਹ ਦਿਵਸ ਦੇ ਸਮਾਗਮਾਂ ਨੂੰ ਸੀਮਤ ਰੱਖਿਆ ਗਿਆ।