ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਮਜ਼ਬੂਤੀ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਜ਼ਿਲ੍ਹਾ ਮੋਹਾਲੀ ਦਿਹਾਤੀ ਤੇ ਪਟਿਆਲਾ ਸ਼ਹਿਰੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ। ਇਸ ਮੀਟਿੰਗ ’ਚ ਬੀਸੀ ਵਿੰਗ (BC Wing) ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਹੀਰਾ ਸਿੰਘ ਗਾਬੜੀਆ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਬੀਸੀ ਵਿੰਗ (BC Wing) ਨੂੰ ਮਜ਼ਬੂਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਅਹਿਮ ਭੂਮਿਕਾ ਨਿਭਾਉਣ ’ਤੇ ਜ਼ੋਰ ਦਿੱਤਾ ਗਿਆ।
ਇਹ ਵੀ ਪੜੋ: PUNJAB CONGRESS: 2 ਵਿਧਾਇਕਾਂ ਸਣੇ ਸੁਖਪਾਲ ਖਹਿਰਾ ਨੇ ਮੁੜ ਫੜਿਆ ਕਾਂਗਰਸ ਦਾ ਹੱਥ
ਉਨ੍ਹਾਂ ਕਿਹਾ ਕਿ ਬੀਸੀ ਵਿੰਗ (BC Wing) ਵਿਧਾਨ ਸਭਾ ਚੋਣਾਂ ਵਿੱਚ ਅਹਿਮ ਰੋਲ ਅਦਾ ਕਰਦਾ ਹੋਇਆ ਮੁੜ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵੱਲੋਂ ਬੀਸੀ ਵਿੰਗ (BC Wing) ਨਾਲ ਜੋ ਜ਼ਿਆਦਤੀਆਂ ਕੀਤੀਆਂ ਜਾ ਰਹੀਆਂ ਹਨ ਉਸ ਦਾ ਸਮਾਂ ਆਉਣ ’ਤੇ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਕਾਰ ਸਮੇਂ ਜੋ ਸਹੂਲਤਾਂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਵੱਲੋਂ ਬੀਸੀ ਵਿੰਗ (BC Wing) ਨੂੰ ਦਿੱਤੀਆਂ ਗਈਆਂ ਸਨ ਕਾਂਗਰਸ ਸਰਕਾਰ (Congress Government) ਨੇ ਸੱਤਾ ਵਿੱਚ ਆਉਂਦਿਆਂ ਹੀ ਉਹ ਸਾਰੀਆਂ ਸਹੂਲਤਾਂ ਨੂੰ ਬੰਦ ਕਰਕੇ ਬੀ ਸੀ ਵਿੰਗ (BC Wing) ਨਾਲ ਵੱਡਾ ਧ੍ਰੋਹ ਕਮਾਇਆ ।
ਇਹ ਵੀ ਪੜੋ: ਪੰਜਾਬ ਕਾਂਗਰਸ ਕਲੇਸ਼: 3 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਦਿੱਲੀ ਪੰਹੁਚੇ ਕੈਪਟਨ ਅਮਰਿੰਦਰ ਸਿੰਘ