ETV Bharat / state

ਸਹਿਕਾਰੀ ਸਭਾਵਾਂ ਵੱਲੋਂ ਕਿਸਾਨੀ ਅੰਦੋਲਨ ਦੇ ਸਹਿਯੋਗ ਦਾ ਫ਼ੈਸਲਾ - cooperative societies decide to support

ਫਤਹਿਗੜ੍ਹ ਸਾਹਿਬ: ਮੰਗਲਵਾਰ ਵਿਖੇ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਮੈਬਰਾਂ ਵੱਲੋਂ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਕਿਸਾਨੀ ਅੰਦੋਲਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਕਿਹਾ ਕਿ ਕੋ-ਆਪ੍ਰੇਟਿਵ ਸੈਕਟਰ ਪੂਰੀ ਤਰ੍ਹਾਂ ਨਾਲ ਕਿਸਾਨੀ ਉੱਪਰ ਨਿਰਭਰ ਹੈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਬੈਂਕ ਭਰਤੀ ’ਚ ਕੋਟਾ ਦੇਣ, ਡੀਸੀ ਰੇਟ ਉੱਪਰ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 60 ਸਾਲ ਕਰਨ ਦੀ ਮੰਗ ਵੀ ਕੀਤੀ ਗਈ। ਇਸ ਬੈਠਕ ਦੌਰਾਨ ਕਿਸ ਢੰਗ ਨਾਲ ਕਿਸਾਨਾਂ ਦੀ ਮਦਦ ਕੀਤੇ ਜਾਣ ਬਾਰੇ ਰਣਨੀਤੀ ਤਿਆਰ ਕੀਤੀ ਗਈ ਤੇ ਯੂਨੀਅਨ ਦੇ ਮੈਬਰਾਂ ਵੱਲੋਂ ਕਿਸਾਨਾਂ ਦੀ ਆਰਥਿਕ ਮਦਦ ਲਈ ਉਗਰਾਹੀ ਵੀ ਕੀਤੀ ਗਈ।

ਤਸਵੀਰ
ਤਸਵੀਰ
author img

By

Published : Jan 12, 2021, 11:05 PM IST

ਫਤਹਿਗੜ੍ਹ ਸਾਹਿਬ: ਮੰਗਲਵਾਰ ਵਿਖੇ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਮੈਬਰਾਂ ਵੱਲੋਂ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਕਿਸਾਨੀ ਅੰਦੋਲਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਕਿਹਾ ਕਿ ਕੋ-ਆਪ੍ਰੇਟਿਵ ਸੈਕਟਰ ਪੂਰੀ ਤਰ੍ਹਾਂ ਨਾਲ ਕਿਸਾਨੀ ਉੱਪਰ ਨਿਰਭਰ ਹੈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਬੈਂਕ ਭਰਤੀ ’ਚ ਕੋਟਾ ਦੇਣ, ਡੀਸੀ ਰੇਟ ਉੱਪਰ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 60 ਸਾਲ ਕਰਨ ਦੀ ਮੰਗ ਵੀ ਕੀਤੀ ਗਈ। ਇਸ ਬੈਠਕ ਦੌਰਾਨ ਕਿਸ ਢੰਗ ਨਾਲ ਕਿਸਾਨਾਂ ਦੀ ਮਦਦ ਕੀਤੇ ਜਾਣ ਬਾਰੇ ਰਣਨੀਤੀ ਤਿਆਰ ਕੀਤੀ ਗਈ ਤੇ ਯੂਨੀਅਨ ਦੇ ਮੈਬਰਾਂ ਵੱਲੋਂ ਕਿਸਾਨਾਂ ਦੀ ਆਰਥਿਕ ਮਦਦ ਲਈ ਉਗਰਾਹੀ ਵੀ ਕੀਤੀ ਗਈ।
ETV Bharat Logo

Copyright © 2025 Ushodaya Enterprises Pvt. Ltd., All Rights Reserved.