ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਤੇਜ਼ੀ ਨਾਲ ਵੱਧ ਰਹੀ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੀ ਗੱਲ ਕਰ ਰਹੀ ਹੈ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ 'ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜੋ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ ਰਿਹਾ ਹੈ। ਸਿਵਲ ਹਸਪਤਾਲ ਦੇ ਵਿੱਚੋਂ ਇੱਕ ਕੋਰੋਨਾ ਪੌਜ਼ੀਟਿਵ ਮਰੀਜ ਗਾਇਬ ਹੋ ਗਿਆ ਹੈ। ਜਿਸ ਸਬੰਧੀ ਹਸਪਤਾਲ ਦੇ ਕਿਸੇ ਅਧਿਕਾਰੀ ਨੂੰ ਕੋਈ ਜਾਣਕਾਰੀ ਨਹੀਂ ਹੈ। ਇਸ ਸਬੰਧੀ ਹਸਪਤਾਲ ਪ੍ਰਸ਼ਾਸਨ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ।
ਇਸ ਸਬੰਧੀ ਜਦੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਐੱਸਐੱਮਓ ਡਾ. ਕੁਲਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਕਤ ਮਰੀਜ ਮੰਡੀ ਗੋਬਿੰਦਗੜ ਦਾ ਰਹਿਣ ਵਾਲਾ ਹੈ, ਜੋ ਕੋਰੋਨਾ ਪੌਜ਼ੀਟਿਵ ਸੀ। ਜਿਸ ਨੂੰ ਇਲਾਜ ਲਈ ਮੰਡੀ ਗੋਬਿੰਦਗੜ ਦੇ ਸਿਵਲ ਹਸਪਤਾਲ ਤੋਂ ਫ਼ਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਲੈਕੇ ਆਉਂਦਾ ਸੀ। ਉਨ੍ਹਾਂ ਦੱਸਿਆ ਕਿ ਸਵੇਰ ਸਮੇਂ ਪਤਾ ਨਹੀਂ ਮਰੀਜ਼ ਕਿੱਥੇ ਚਲਾ ਗਿਆ ਹੈ। ਜਿਸਦੀ ਸੂਚਨਾ ਉਨ੍ਹਾਂ ਵਲੋਂ ਪੁਲਿਸ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮਰੀਜ਼ ਦਿਮਾਗੀ ਬਿਮਾਰ ਹੈ, ਜਿਸ ਦੀ ਉਹ ਦਵਾਈ ਖਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਮਰੀਜ਼ ਦੀ ਭਾਲ ਕੀਤੀ ਜਾ ਰਹੀ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ:ਖੁਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਗੈਂਗਸਟਰ ਮੌਂਟੀ ਸ਼ਾਹ ਗ੍ਰਿਫ਼ਤਾਰ