ETV Bharat / state

ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ - ਫ਼ਤਿਹਗੜ੍ਹ ਸਾਹਿਬ

ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜੋ ਕਿ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਮੰਡੀ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ।

corona positive case found in fatehgarh sahib
ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ
author img

By

Published : May 31, 2020, 12:18 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜੋ ਕਿ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਮੰਡੀ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ।

ਐਸ.ਡੀ.ਐੱਮ. ਅਮਲੋਹ ਆਨੰਦ ਸਾਗਰ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਨਿਊ ਸ਼ਾਂਤੀ ਨਗਰ ਨਾਲ ਸਬੰਧਿਤ ਜਿੱਥੇ ਇਹ ਪੌਜ਼ੀਟਿਵ ਕੇਸ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਨਗਰ ਨੂੰ ਸੈਨੇਟਾਈਜ਼ਰ ਅਤੇ ਸਪਰੇਅ ਵੀ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ 22 ਮਈ ਨੂੰ ਦਿੱਲੀ ਤੋਂ ਵਾਪਸ ਆਇਆ ਸੀ, ਜਿਸ ਨੂੰ ਸਿਹਤ ਵਿਭਾਗ ਵੱਲੋਂ ਕੁਆਰੰਟਾਈਨ ਕੀਤਾ ਹੋਇਆ ਸੀ।

ਵੀਡੀਓ

ਜ਼ਿਕਰਯੋਗ ਹੈ ਕਿ ਹੁਣ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਕੁੱਲ ਕੋਰੋਨਾ ਪੌਜ਼ੀਟਿਵ ਕੇਸਾਂ ਦੀ ਗਿਣਤੀ 58 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਪੌਜ਼ੀਟਿਵ ਪਾਏ ਜਾਣ ਵਾਲੇ ਵਿਅਕਤੀ ਨੂੰ ਗਿਆਨ ਸਾਗਰ ਹਸਪਤਾਲ ਬਨੂੰੜ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਜ਼ਿਲ੍ਹੇ 'ਚ ਪਹਿਲਾਂ ਆਏ 57 ਕੋਰੋਨਾ ਪੌਜ਼ੀਟਿਵ ਕੇਸਾਂ ਨਾਲ ਸਬੰਧਿਤ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਤੋਂ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਉਨ੍ਹਾਂ ਨੂੰ ਘਰਾਂ 'ਚ ਭੇਜ ਦਿੱਤਾ ਗਿਆ ਸੀ ਤੇ ਫਿਲਹਾਲ ਜ਼ਿਲ੍ਹੇ ਭਰ ਵਿੱਚ ਇੱਕ ਹੀ ਕੇਸ ਐਕਟਿਵ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.