ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਜ਼ਿਲ੍ਹੇ ਵਿੱਚ ਕਰਾਫਟ ਮੇਲੇ ਦਾ ਆਯੋਜਨ ਆਮ ਖ਼ਾਸ ਬਾਗ ਵਿਖੇ ਕੀਤਾ ਜਾ ਰਿਹਾ ਹੈ। 15 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨ ਇੱਕ ਸੱਭਿਆਚਾਰਕ ਪ੍ਰੋਗਰਾਮ ਨਾਲ ਕੀਤਾ ਗਿਆ।
ਕਰਾਫਟ ਮੇਲੇ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਲਾਕਾਰ ਮੇਲੇ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲੀਵਾਰ ਇਹ ਉੱਦਮ ਕੀਤਾ ਹੈ।
ਉਨ੍ਹਾਂ ਕਿਹਾ ਇਸ ਮੇਲੇ ਵਿੱਚ ਲੋਕ ਇੱਕ ਥਾਂ ਤੋਂ ਵੱਖ-ਵੱਖ ਤਰ੍ਹਾਂ ਦਾ ਹੱਥੀਂ ਬਣਿਆ ਸਮਾਨ ਖਰੀਦ ਸਕਣਗੇ। ਇਸੇ ਨਾਲ ਹੀ ਵੱਖ-ਵੱਖ ਸੂਬਿਆਂ ਦੇ ਸੱਭਿਆਚਾਰਾਂ ਦਾ ਆਨੰਦ ਵੀ ਇੱਕੋਂ ਥਾਂ ਲਿਆ ਜਾ ਸਕੇਗਾ।
ਮੇਲੇ ਵਿੱਚ ਸ਼ਿਲਪਕਾਰੀ, ਦਸਤਕਾਰੀ ਅਤੇ ਸੈਲਫ ਹੈਲਪ ਗੁਰੱਪਾਂ ਵੱਲੋਂ ਤਿਆਰ ਕੀਤੇ ਗਏ ਸਮਾਨ ਦੀਆਂ ਸਟਾਲਾਂ ਲਗਾਈਆਂ ਜਾਣਗੀਆਂ। ਇਸ ਮੇਲੇ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਪੁਰਾਣੀਆਂ ਕਾਰਾਂ ਦੀ ਰੈਲੀ ਦਾ ਆਯੋਜਨ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਾਰੀ ਸ਼ਕਤੀ ਪੁਰਸਕਾਰ ਜੇਤੂ ਮਹਿਲਾਵਾਂ ਨੂੰ ਮਿਲੇ ਮੋਦੀ, ਬੇਬੇ ਮਾਨ ਕੌਰ ਤੋਂ ਲਿਆ ਆਸ਼ੀਰਵਾਦ
ਡੀਸੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੇਲੇ ਵਿੱਚ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਜਾਵੇਾਗ। ਇਸ ਵਿੱਚ ਵੱਖ-ਵੱਖ ਗਾਇਕ ਆਪਣੀ ਕਲਾ ਰਾਹੀ ਲੋਕਾਂ ਦਾ ਮਨੋਰੰਜਨ ਕਰਨਗੇ ਅਤੇ ਮੇਲੇ ਦੇ ਆਖਰੀ ਦਿਨ ਪੰਜਾਬੀ ਗਾਇਕ ਸਤਿੰਦਰ ਸਰਤਾਜ ਆਪਣੀ ਕਲਾ ਦੇ ਜੌਹਰ ਦਿਖਾਉਣ ਗਏ।