ਸ੍ਰੀ ਅਨੰਦਪੁਰ ਸਾਹਿਬ: ਕੌਮੀ ਤਿਉਹਾਰ ਹੋਲੇ ਮਹੱਲੇ 2023 ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਗੁਰੂ ਸਾਹਿਬ ਦੇ ਅਖੰਡ ਪਾਠ ਸਾਹਿਬ ਦੀ ਅਰੰਭਤਾ ਅਤੇ ਨਗਰ ਕੀਰਤਨ ਤੋਂ ਉਪਰੰਤ ਸ਼ੁਰੂ ਹੋ ਗਿਆ ਹੈ। ਜਿਸ ਵਿਚ ਦੇਸ਼-ਵਿਦੇਸ਼ ਤੋਂ ਪਹੁੰਚ ਰਹੀ ਸੰਗਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤ-ਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀ ਹੈ। ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਲਾ ਮੱਹਲਾ 8 ਮਾਰਚ ਤੱਕ ਚੱਲੇਗਾ। ਇਸ ਤੋਂ ਪਹਿਲਾਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 3 ਤੋਂ 5 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਮਨਾਏ ਜਾ ਰਹੇ ਤਿੰਨ ਦਿਨਾਂ ਇਸ ਕੌਮੀ ਜੋੜ ਮੇਲੇ ਲਈ ਇੰਤਜ਼ਾਮ ਪੂਰੇ ।
ਅਲੌਕਿਕ ਨਜ਼ਾਰਾ: ਦੱਸਣਯੋਗ ਹੈ ਕਿ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਮੌਕੇ ਪਹੁੰਚ ਰਹੀ ਸੰਗਤ ਦੇ ਲਈ ਸ਼ਰਧਾਲੂਆਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਗਏ ਨੇ ਤੇ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਇਸ ਮੌਕੇ ਪਹੁੰਚ ਰਹੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਦੇਸ਼-ਵਿਦੇਸ਼ ਤੋਂ ਪਹੁੰਚ ਰਹੇ ਸਨ। ਇੱਥੇ ਆਏ ਹਾਂ ਉਥੋਂ ਦੇ ਰੰਗ ਵਿੱਚ ਰੰਗੀ ਇਕ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਹੈ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਮੈਂ ਪੂਰੀ ਧਰਤੀ ਗੂੰਜ ਉੱਠੀ ਹੈ। ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵਲੋਂ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆ ਰਹੀ ਸੰਗਤ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਨਾ ਹੋਵੇ। ਜ਼ਿਕਰਯੋਗ ਹੈ ਕਿ ਅੱਜ ਵੀ ਬੁੱਢਾ ਦਲ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਕਰਵਾਏ ਜਾਣਗੇ। ਮਿਲੀ ਜਾਣਕਾਰੀ ਮੁਤਾਬਿਕ ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹੱਲਾ ਸਜਾਇਆ ਜਾਵੇਗਾ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਚਾਰਨਗੰਗਾ ਸਟੇਡੀਅਮ ਚ ਨਿਹੰਗ ਸਿੰਘ ਜੰਗਜੂ ਕਰਤਵ ਦਿਖਾਏ ਜਾਣਗੇ।
ਇਹ ਵੀ ਪੜ੍ਹੋ : Belgium Girl Married to Nihang Sikh: ਹੋਲੇ ਮਹੱਲੇ ਮੌਕੇ ਬੇਲਜੀਅਮ ਦੀ ਗੋਰੀ ਮੇਮ ਸਿੱਖੀ ਬਾਣੇ 'ਚ ਪਹੁੰਚੀ ਸ੍ਰੀ ਅਨੰਦਪੁਰ ਸਾਹਿਬ
Qr code ਜਾਰੀ ਕੀਤਾ: ਇਸ ਵਾਰ ਪ੍ਰਸ਼ਾਸਨ ਵੱਲੋਂ qr code ਜਾਰੀ ਕੀਤਾ ਗਿਆ ਹੈ। ਜਿਸ ਦੇ ਇਸਤੇਮਾਲ ਕਰਕੇ ਸੰਗਤ ਦੇ ਬਾਰੇ ਪੂਰੀ ਜਾਣਕਾਰੀ ਹਾਸਲ ਕਰ ਸਕਦੀ ਹੈ। ਦੇਸ਼-ਵਿਦੇਸ਼ ਦੀ ਸੰਗਤ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਗਏ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ: ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਲਾ ਮਹੱਲਾ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਵੈੱਬਸਾਈਟ https://www.holamohalla.in ਅਤੇ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ। ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਵੈੱਬਸਾਈਟ 'ਤੇ ਦਿੱਤੀ ਗਈ ਐਪਲੀਕੇਸ਼ਨ ਦੀ ਮਦਦ ਨਾਲ ਪੂਰੇ ਮਹੱਲੇ ਨਾਲ ਸਬੰਧਿਤ ਵੱਖ-ਵੱਖ ਸਹੂਲਤਾਂ ਅਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਮੌਕੇ ਵੱਖ-ਵੱਖ ਥਾਵਾਂ ਅਤੇ ਸਮਾਗਮਾਂ ਦੌਰਾਨ ਗੁੰਮ ਹੋਈਆਂ ਅਤੇ ਗੁੰਮ ਹੋਈਆਂ ਵਸਤੂਆਂ ਸਬੰਧੀ ਜਾਣਕਾਰੀ ਉਪਲਬਧ ਹੋਵੇਗੀ ਅਤੇ ਇਸ ਦੀ ਮਦਦ ਨਾਲ ਆਸ-ਪਾਸ ਦੇ ਸਥਾਨਾਂ ਦੀ ਵੀ ਆਸਾਨੀ ਨਾਲ ਖੋਜ ਕੀਤੀ ਜਾ ਸਕੇਗੀ।