ਹੁਸ਼ਿਆਰਪੁਰ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ 26, 27 ਅਤੇ 28 ਦਸੰਬਰ ਨੂੰ ਹਰ ਸਾਲ ਸ਼ਹੀਦੀ ਜੋੜ ਮੇਲਾ ਕਰਵਾਇਆ ਜਾਂਦਾ ਹੈ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਸ਼ਾਮਿਲ ਹੁੰਦੀਆਂ ਹਨ। ਇਸ ਮੇਲੇ ਵਿੱਚ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ ਪਰ ਸ੍ਰੀ ਫ਼ਤਿਹਗੜ੍ਹ ਸਾਹਿਬ ਦੀਆਂ ਸੜਕਾਂ ਦਾ ਬੜਾ ਬੁਰਾ ਹਾਲ ਹੈ। ਇਸੇ ਮੁੱਦੇ 'ਤੇ ਅੱਜ ਅਕਾਲੀ ਦਲ ਦੇ ਹਲਕਾ ਇੰਚਾਰਜ ਭੱਟੀ ਅਤੇ ਐਸਜੀਪੀਸੀ ਦੇ ਮੈਂਬਰ ਪੰਜੌਲੀ ਨੇ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਕਿ ਗੁਰਦੁਆਰਾ ਸਹਿਬ ਅੱਗੇ ਟੁੱਟੀਆ ਪਾਈਆ ਸੜਕਾਂ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ। ਦੂਜੇ ਪਾਸੇ ਫ਼ਤਹਿਗੜ੍ਹ ਸਹਿਬ ਦੇ ਡੀਸੀ ਦਾ ਕਹਿਣਾ ਹੈ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ ਤੇ ਬਾਕੀ ਦੇ ਪ੍ਰਬੰਧ ਵੀ ਜਲਦ ਪੂਰੇ ਕਰ ਲਏ ਜਾਣਗੇ।
ਇਸ ਮੌਕੇ ਬੋਲਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਅਤੇ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸਰਕਾਰ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੂੰ ਜਾਂਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ ਅਤੇ ਜਿੱਥੇ ਸੀਵਰੇਜ ਜਾਂ ਜਲ ਸਪਲਾਈ ਦੀ ਲੀਕੇਜ ਹੈ, ਉਸ ਨੂੰ ਵੀ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸੜਕਾਂ ਦੇ ਆਲੇ ਦੁਆਲੇ ਨਜਾਇਜ਼ ਕਬਜੇ ਹਨ ਉਹਨਾਂ ਨੂੰ ਖਾਲੀ ਕਰਵਾਇਆ ਜਾਵੇ ਜਿਸ ਕਾਰਨ ਸੰਗਤਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਉਧਵ ਠਾਕਰੇ ਦੀ ਅਗਵਾਈ ਵਾਲੀ ਸਰਕਾਰ ਅੱਜ ਕਰੇਗੀ ਫਲੋਰ ਟੈਸਟ ਦਾ ਸਾਹਮਣਾ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸਰਹਿੰਦ-ਫਤਹਿਗੜ੍ਹ ਸਾਹਿਬ ਵਿੱਚ ਸ਼ਹੀਦੀ ਸਭਾ ਤੋਂ ਪਹਿਲਾਂ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਈ ਜਾਵੇ ਅਤੇ ਫ਼ਤਹਿਗੜ੍ਹ ਸਾਹਿਬ ਨੂੰ ਇੱਕ ਨਵੀਂ ਦਿਖ ਪ੍ਰਦਾਨ ਕੀਤੀ ਜਾਵੇ। ਇਸ 'ਚ ਪੰਜਾਬ ਦੇ ਮੁੱਖ ਮੰਤਰੀ ਨੂੰ ਆਪ ਨਿੱਜੀ ਤੌਰ 'ਤੇ ਧਿਆਨ ਦੇ ਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਕਾਰਵਾਉਣੀ ਚਾਹੀਦੀ ਹੈ।