ਫਤਹਿਗੜ੍ਹ ਸਾਹਿਬ : ਇਹ ਨਗਰ ਕੀਰਤਨ ਗੁਰਦੁਆਰਾ ਵਿਸ਼ਕਰਮਾ ਜੀ ਅਮਲੋਹ ਤੋਂ ਆਰੰਭ ਹੋਇਆ ਤੇ ਅਮਲੋਹ ਦੇ ਵੱਖ ਵੱਖ ਬਜਾਰਾਂ ਤੋਂ ਹੁੰਦਾ ਹੋਇਆ ਦਫਤਰ ਸ਼੍ਰੌਮਣੀ ਅਕਾਲੀ ਦਲ ਅੱਗੇ ਪੁੱਜਾ ਜਿੱਥੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸਮੁੱਚੀਆਂ ਸੰਗਤਾਂ ਤੇ ਸ਼੍ਰੌਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੌਂ ਇਸ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੌਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਆਪਣੇ ਲਈ ਖੂਸ਼ੀਆਂ ਭਰਿਆ ਦਿਹਾੜਾ ਹੈ ਜੋ ਆਪਾਂ ਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਉਹਨਾਂ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਫਲਸਫੇ ਤੋਂ ਗਿਆਨ ਲੈਂਦੇ ਹੋਏ ਹੱਕ ਸੱਚ ਤੇ ਪਹਿਰਾ ਦੇਣਾ ਚਾਹੀਦਾ ਹੈ ਤੇ ਲੋੜਵੰਦਾਂ ਦੀ ਸਹਾਇਤਾ ਲਈ ਜਿੱਥੇ ਅੱਗੇ ਆਉਣਾ ਚਾਹੀਦਾ ਹੈ ਉੱਥੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਵੀ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦਫਤਰ ਅੱਗੇ ਠੰਡੇ ਮਿੱਠੇ ਜੱਲ ਦੀ ਛਬੀਲ ਸੰਗਤਾਂ ਲਈ ਲਗਾਈ ਗਈ ੳੇੱੁੱਥੇ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦੇ ਹੋਏ ਲੰਗਰਾਂ ਦੀ ਸੇਵਾ ਵੀ ਕੀਤੀ ਗਈ। ਇਸ ਨਗਰ ਕੀਰਤਨ ਵਿੱਚ ਜਿੱਥੇ ਰਾਗੀ ਢਾਡੀ ਅਤੇ ਕੀਰਤਨੀ ਜੱਥਿਆਂ ਨੇ ਆਪਣੀਆਂ ਵਾਰਾਂ ਅਤੇ ਰੱਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਵੱਖ ਵੱਖ ਬੈਂਡ ਪਾਰਟੀਆਂ ਅਤੇ ਗੱਤਕਾ ਪਾਰਟੀਆਂ ਦੇ ਪ੍ਰਧਰਸ਼ਨ ਵੀ ਖਿੱਚ ਦਾ ਕੇਂਦਰ ਰਹੇ।
ਇਹ ਵੀ ਪੜ੍ਹੋ:ਬਰਗਾੜੀ ਗੋਲੀਕਾਂਡ : ਸੁਣੋ ਢੱਡਰੀਆਂਵਾਲੇ ਤੋਂ SIT ਨੇ ਕਿਹੜੇ ਕਿਹੜੇ ਸਵਾਲ ਕੀਤੇ
ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਵਿਸ਼ਕਰਮਾ ਜੀ ਅਮਲੋਹ ਤੋਂ ਆਰੰਭ ਹੋਕੇ ਗੋਬਿੰਦਗੜ੍ਹ ਚੋਂਕ ਹੁੰਦਾ ਹੋਇਆ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸੋਂਟੀ ਵਿਖੇ ਜਾਕੇ ਸਮਾਪਤ ਹੋਇਆ।