ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹਨ। ਰੋਜਾਨਾਂ ਹੀ ਕਿਤੇ ਨਾ ਕਿਤੇ ਚੋਰੀ ਤੇ ਲੁੱਟ ਖੋਹ ਦੀ ਵਾਰਦਾਤ ਹੋ ਰਹੀ ਹੈ। ਅਜਿਹਾ ਹੀ ਇਕ ਮਾਮਲਾ ਅੱਜ ਦਿੱਲੀ-ਅਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਮਾਮਲਾ ਸਾਹਮਣੇ ਆਇਆ ਹੈ, ਜਿਥੇ ਚੋਰਾ ਵਲੋਂ ਸੁਰੱਖਿਆ ਗਾਰਡ ਤੋਂ ਗੰਨ ਖੋਹ ਕੇ 40 ਲੱਖ ਦੀ ਲੁੱਟ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਵਲੋਂ ਵੀ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ।
ਲੁਟੇਰਿਆਂ ਨੇ ਕੀਤੀ ਫਾਇਰਿੰਗ : ਇਸ ਸਬੰਧੀ ਪੈਟਰੋਲ ਪੰਪ ਦੇ ਮੁਲਾਜਮ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਪੰਪ ਤੋਂ ਕੈਸ਼ ਲੈ ਕੇ ਬੈਂਕ ਵਿੱਚ ਜਾ ਰਹੇ ਸੀ, ਜਿਵੇਂ ਹੀ ਅਸੀਂ ਓਵਰਬ੍ਰਿਜ ਤੋਂ ਗੱਡੀ ਬਾਹਰ ਕੱਢਣ ਲੱਗੇ ਤਾਂ ਉਦੋਂ ਹੀ ਲੁਟੇਰਿਆਂ ਨੇ ਆਪਣੀ ਗੱਡੀ ਅੱਗੇ ਲਗਾ ਲਈ ਅਤੇ ਕਾਰ ਵਿਚੋਂ ਪਿਸਟਲ ਦੇ ਨਾਲ ਨਿਕਲੇ ਚਾਰ ਲੁਟੇਰਿਆਂ ਨੇ ਉਨ੍ਹਾਂ ਉੱਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਕੋਲੋਂ ਕੈਸ਼ ਖੋਹ ਕੇ ਫਰਾਰ ਹੋ ਗਏ। ਇਸ ਤੋਂ ਇਲਾਵਾ ਹਰਮੀਤ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਕਰੀਬ 40 ਲੱਖ ਰੁਪਏ ਕੈਸ਼ ਸੀ, ਜਿਸਨੂੰ ਉਹ ਆਪਣੀ ਸਵਿਫਟ ਕਾਰ ਵਿੱਚ ਲੈ ਕੇ ਸਰਹਿੰਦ ਦੇ ਐਸਬੀਆਈ ਬੈਂਕ ਵਿੱਚ ਜਮਾਂ ਕਰਵਾਉਣ ਲਈ ਜਾ ਰਹੇ ਸੀ।
- ਅੰਮ੍ਰਿਤਸਰ 'ਚ ਟ੍ਰੈਫਿਕ ਪੁਲਿਸ ਖਿਲਾਫ ਵਕੀਲਾਂ ਨੇ ਲਗਾਇਆ ਧਰਨਾ, ਹਥਿਆਰਾਂ ਸਮੇਤ ਧਰਨਾ ਚੁਕਵਾਉਣ ਆ ਗਏ ਨੌਜਵਾਨ, ਜਾਣੋ ਅੱਗੇ ਕੀ ਹੋਇਆ
- ਮੁੱਖ ਮੰਤਰੀ ਨੇ ਭਗਵੰਤ ਮਾਨ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ
- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ, ਖਜ਼ਾਨਾ ਮੰਤਰੀ ਚੀਮਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਉਥੇ ਹੀ ਮੌਕੇ ਉੱਤੇ ਪਹੁੰਚੇ ਐੱਸਐੱਸਪੀ ਡਾ.ਰਵਜੋਤ ਗਰੇਵਾਲ ਨੇ ਦੱਸਿਆ ਕਿ ਪੰਪ ਦੇ ਤਿੰਨ ਮੁਲਾਜ਼ਮ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਬੈਂਕ ਵਿੱਚ ਕੈਸ਼ ਜਮਾਂ ਕਰਵਾਉਣ ਲਈ ਨਿਕਲੇ ਸਨ, ਜਿਨ੍ਹਾਂ ਤੋਂ ਚਾਰ ਲੁਟੇਰਿਆਂ ਨੇ ਕਰੀਬ 40 ਲੱਖ ਦੀ ਲੁੱਟ ਕੀਤੀ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਨੂੰ ਛੇਤੀ ਹੀ ਟਰੇਸ ਕਰ ਲਿਆ ਜਾਵੇਗਾ।