ETV Bharat / state

ਦੇਸ਼ ਭਗਤ ਯੂਨੀਵਰਸਿਟੀ 'ਚ ਲੱਗਿਆ ਰੋਜ਼ਗਾਰ ਮੇਲਾ, 718 ਨੂੰ ਮਿਲਿਆ ਰੋਜ਼ਗਾਰ - ਕਾਲਜ

7 ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਲਗਾਏ ਮੇਲੇ ਵਿਚ ਵੱਖ ਵੱਖ ਕੰਪਨੀਆਂ ਨੇ ਸ਼ਿਰਕਤ ਕੀਤੀ।ਮੇਲੇ ਵਿਚ 1121 ਨੌਜਵਾਨਾਂ ਵਿੱਚੋਂ 718 ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।

ਦੇਸ਼ ਭਗਤ ਯੂਨੀਵਰਸਿਟੀ ਲਗਾਇਆ ਰੋਜ਼ਗਾਰ ਮੇਲਾ, 718 ਨੂੰ ਮਿਲਿਆ ਰੋਜ਼ਗਾਰ

author img

By

Published : Sep 10, 2021, 11:07 AM IST

ਸ੍ਰੀ ਫਤਿਹਗੜ੍ਹ ਸਾਹਿਬ: 7 ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਲਗਾਏ ਮੇਲੇ ਵਿਚ ਵੱਖ ਵੱਖ ਕੰਪਨੀਆਂ ਨੇ ਸ਼ਿਰਕਤ ਕੀਤੀ।ਮੇਲੇ ਵਿਚ 1121 ਨੌਜਵਾਨਾਂ ਵਿੱਚੋਂ 718 ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਮੇਲੇ ਦਾ ਜਾਇਜਾ ਲੈਣ ਉਪਰੰਤ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਇਸ ਮੇਲੇ ਸਬੰਧੀ ਰਜਿਸਟ੍ਰੇਸ਼ਨ, ਇੰਟਰਵਿਊ, ਸੂਚਨਾ ਕੇਂਦਰ, ਨੌਜਵਾਨਾਂ ਦੇ ਬੈਠਣ ਅਤੇ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ।ਕਈ ਵੱਡੀਆਂ ਨਾਮੀ ਕੰਪਨੀਆਂ ਸਮੇਤ ਲੋਕਲ ਕੰਪਨੀਆਂ ਨੇ ਸ਼ਿਰਕਤ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੋਜ਼ਗਾਰ ਵਿਭਾਗ ਵੱਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ/ਪੀ.ਜੀ.ਆਰ.ਕੈਮ. ਪੋਰਟਲ ਉਤੇ ਜ਼ਿਲ੍ਹਾ ਦੇ 39,413 ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹੁਣ ਤੱਕ 199 ਰੋਜ਼ਗਾਰ ਮੇਲੇ ਤੇ ਪਲੇਸਮੈਂਟ ਕੈਂਪ ਲਗਾ ਕੇ 18,362 ਨੌਜਵਾਨਾਂ ਦੀ ਨਿੱਜੀ ਖੇਤਰ ਵਿੱਚ ਪਲੇਸਮੈਂਟ ਕਰਵਾਈ ਗਈ ਹੈ।

ਦੇਸ਼ ਭਗਤ ਯੂਨੀਵਰਸਿਟੀ ਲਗਾਇਆ ਰੋਜ਼ਗਾਰ ਮੇਲਾ, 718 ਨੂੰ ਮਿਲਿਆ ਰੋਜ਼ਗਾਰ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 09 ਸਤੰਬਰ ਤੋਂ 17 ਸਤੰਬਰ 2021 ਦੌਰਾਨ ਪੰਜਾਬ ਭਰ ਵਿੱਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਅਧੀਨ 15 ਸਤੰਬਰ ਨੂੰ ਪੀ.ਆਈ.ਐਮ.ਟੀ. ਕਾਲਜ, ਮੰਡੀ ਗੋਬਿੰਦਗੜ੍ਹ, 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਅਤੇ 17 ਸਤੰਬਰ ਨੂੰ ਕੋਰਡੀਆ ਕਾਲਜ, ਸੰਘੋਲ ਵਿਖੇ ਮੇਲੇ ਲਾਏ ਜਾ ਰਹੇ ਹਨ।12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 'ਤੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਸੁਰਭੀ ਮਲਿਕ ਨੇ ਕਿਹਾ ਹੈ ਕਿ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜਿੱਥੇ ਮੈਗਾ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ ਗਈ।ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਡੀਸੀ ਨੇ ਦੱਸਿਆ ਕਿ ਜਿੱਥੇ ਨੌਜਵਾਨ ਇਹਨਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣਗੇ, ਉੱਥੇ ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ
ਇਹ ਵੀ ਪੜੋ:‘ਸੀਟਾਂ ਦੇ ਫੇਰਬਦਲ ਨਾਲ ਅਕਾਲੀ ਦਲ ਤੇ ਬਸਪਾ ਨੂੰ ਹੋਵੇਗਾ ਫਾਇਦਾ’

ETV Bharat Logo

Copyright © 2024 Ushodaya Enterprises Pvt. Ltd., All Rights Reserved.