ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਸ਼ੀਤਲਾ ਮਾਤਾ ਦਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸ਼ਰਧਾਲੂ ਸ਼ੀਤਲਾ ਮਾਤਾ ਦੇ ਦਰਸ਼ਨ ਕਰਨ ਲਈ ਮੰਦਰਾਂ ਵਿੱਚ ਪਹੁੰਚ ਰਹੇ ਹਨ। ਸ਼ੀਤਲਾ ਮਾਤਾ ਮੰਦਰ ਅਮਲੋਹ ਵਿੱਚ ਵੀ ਸ਼ਰਧਾਂਲੂਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉੱਥੇ ਹੀ ਕੋਵਿਡ-19 ਨੂੰ ਦੇਖਦੇ ਹੋਏ ਮੰਦਰ ਕਮੇਟੀ ਵਲੋਂ ਮਾਸਕ, ਸੇਨੈਟਾਇਜ਼ਰ ਤੇ ਸੋਸ਼ਲ ਡਿਸਟੈਂਸਸਿੰਗ ਦਾ ਵੀ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਸ਼ੀਤਲਾ ਮਾਤਾ ਮੰਦਰ ਕਮੇਟੀ ਅਮਲੋਹ ਦੇ ਚੇਅਰਮੈਨ ਵਿਨੈ ਪੁਰੀ ਅਤੇ ਮੰਦਰ ਦੇ ਪੰਡਿਤ ਨੇ ਕਿਹਾ ਕਿ ਇਹ ਸ਼ੀਤਲਾ ਮਾਤਾ ਦਾ ਮੇਲਾ ਹੈ। ਜਿਸ ਵਿੱਚ ਸ਼ਹਿਰ ਦੇ ਲੋਕ ਮਾਤਾ ਦੇ ਦਰਸ਼ਨ ਕਰਨ ਲਈ ਆ ਰਹੇ ਹਨ। ਉੱਥੇ ਹੀ ਉਹਨਾਂ ਨੇ ਕਿਹਾ ਕਿ ਕੋਵਿਡ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੰਦਰ ਵਿਚ ਮਾਸਕ ਪਾ ਕੇ ਆਇਆ ਜਾਵੇ। ਕਮੇਟੀ ਵਲੋਂ ਵੀ ਕੋਵਿਡ ਨੂੰ ਦੇਖਦੇ ਹੋਏ ਪ੍ਰਬੰਧ ਕੀਤੇ ਗਏ ਹਨ, ਆਉਣ ਵਾਲੇ ਸ਼ਰਧਾਲੂਆਂ ਨੂੰ ਸੇਨੈਟਾਇਜ ਕੀਤਾ ਜਾ ਰਿਹਾ ਹੈ ਤੇ ਜਿਸ ਕੋਲ ਮਾਸਕ ਨਹੀਂ ਉਸਨੂੰ ਮਾਸਕ ਵੀ ਦਿੱਤਾ ਜਾ ਰਿਹਾ ਹੈ ਤੇ ਸੋਸ਼ਲ ਡਿਸਟੈਂਸਸਿੰਗ ਦਾ ਧਿਆਨ ਵੀ ਵਿਸ਼ੇਸ਼ ਤੌਰ ’ਤੇ ਰੱਖਿਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਇਸ ਮੌਕੇ ਮਾਪੇ ਆਪਣੇ ਬੱਚਿਆਂ ਨੂੰ ਲੈਕੇ ਸ਼ੀਤਲਾ ਮਾਤਾ ਦੇ ਮੰਦਰ ਵਿੱਚ ਮੱਥਾ ਟੇਕਣ ਆਉਂਦੇ ਹਨ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਦੀ ਅਰਦਾਸ ਕਰਦੇ ਹਨ।
ਇਹ ਵੀ ਪੜੋ: ਗੰਦੇ ਨਾਲੇ ਤੋਂ ਬਰਾਮਦ ਹੋਈ ਲਾਸ਼, ਪੁਲਿਸ ਵੱਲੋਂ ਸ਼ਨਾਖਤ ਜਾਰੀ