ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਹੋਵੇ ਮੌਤ ਦੀ ਸਜ਼ਾ: ਲੌਂਗੋਵਾਲ

ਸੋਮਵਾਰ ਸ੍ਰੀ ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ ਤਰਖਾਣ ਮਾਜਰਾ ਅਤੇ ਜੱਲ੍ਹਾ 'ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ ਹੈ।

disrespect of guru granth sahib in tarkhan majra and Jallah village of fatehgarh sahib
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਹੋਵੇ ਮੌਤ ਦੀ ਸਜ਼ਾ: ਲੌਂਗੋਵਾਲ
author img

By

Published : Oct 13, 2020, 10:27 PM IST

ਸ੍ਰੀ ਫਤਿਹਗੜ੍ਹ ਸਾਹਿਬ: ਬੀਤੇ ਦਿਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਦੋ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਸਨ। ਜਿਸ ਦੇ ਵਿੱਚ ਇੱਕ ਪਿੰਡ ਤਰਖਾਣ ਮਾਜਰਾ ਅਤੇ ਦੂਸਰਾ ਜੱਲ੍ਹਾ ਵਿੱਚ ਬੇਅਦਬੀ ਦਾ ਮਾਮਲਾ ਹੋਇਆ ਸੀ। ਜਿਸ ਦੇ ਬਾਅਦ ਸਿੱਖ ਸੰਗਤ ਦੇ ਵੱਲੋਂ ਜਾਂਚ ਦੇ ਲਈ ਦਿੱਲੀ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਅੱਜ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਜਾਇਜ਼ਾ ਲੈਣ ਦੇ ਲਈ ਪਹੁੰਚੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਹੋਵੇ ਮੌਤ ਦੀ ਸਜ਼ਾ: ਲੌਂਗੋਵਾਲ

ਇਸ ਮੌਕੇ ਗੱਲਬਾਤ ਕਰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੋ ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਹੋਈ ਹੈ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਮੰਗ ਕੀਤੀ ਕਿ ਫੜੇ ਗਏ ਵਿਅਕਤੀ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ।

ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਕੇਸ ਦੀ ਪੈਰਵੀ ਕਰਨ ਦੇ ਲਈ ਚੰਗੇ ਤੋਂ ਚੰਗੇ ਵਕੀਲ ਨੂੰ ਕੇਸ ਸੌਂਪਿਆ ਜਾਵੇਗਾ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਿਸ ਵਿਅਕਤੀ ਵੱਲੋਂ ਬੇਅਦਬੀ ਕਰਨ ਵਾਲੇ ਨੂੰ ਫੜ੍ਹਿਆ ਗਿਆ ਹੈ ਉਸ ਨੂੰ ਐਸਜੀਪੀਸੀ ਵੱਲੋਂ ਨੌਕਰੀ ਦਿੱਤੀ ਜਾਵੇਗੀ ਅਤੇ ਉਸ ਦਾ ਸਨਮਾਨ ਵੀ ਕੀਤਾ ਜਾਵੇਗਾ।

ਲੌਂਗੋਵਾਲ ਦਾ ਕਹਿਣਾ ਸੀ ਕਿ ਬੇਅਦਬੀ ਦਾ ਮਾਮਲਾ ਕਿਸੇ ਸਾਜਿਸ਼ ਦੇ ਤਹਿਤ ਹੋਇਆ ਹੈ ਕਿਉਂਕਿ ਪਹਿਲਾਂ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰਦੀ ਰਹਿੰਦੀਆਂ ਹਨ। ਐਸਜੀਪੀਸੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਇੱਕ ਪੱਤਰ ਲਿਖਿਆ ਜਾਵੇਗਾ ਤਾਂ ਜੋ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.