ETV Bharat / state

ਡਾਕਟਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਡਾਕਟਰਾਂ

ਪੰਜਾਬ ਸਰਕਾਰ (Government of Punjab) ਵੱਲੋਂ ਲਿਆਉਦੇ ਗਏ 6ਵੇਂ ਪੇਅ ਕਮਿਸ਼ਨ (6th Pay Commission) ਨੂੰ ਲੈਕੇ ਪੰਜਾਬ ਦੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ, ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਭਾਰੀ ਕਟੌਤੀ ਕਰਨ ਜਾ ਰਹੀ ਹੈ।

ਡਾਕਟਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਡਾਕਟਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
author img

By

Published : Jul 1, 2021, 8:01 PM IST

ਸ੍ਰੀ ਫਤਿਹਗੜ੍ਹ ਸਾਹਿਬ: ਇੱਕ ਪਾਸੇ ਜਿੱਥੇ ਅੱਜ ਦੇਸ਼ ਭਰ ਵਿੱਚ ਡਾਕਟਰ ਡੇਅ ਮਨਾਇਆ ਜਾ ਰਿਹਾ ਹੈ, ਤਾਂ ਉੱਥੇ ਹੀ ਫ਼ਤਿਹਗੜ ਸਾਹਿਬ ਵਿਖੇ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਵੱਲੋਂ ਡਾਕਟਰ ਡੇਅ ਮੌਕੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਰੋਸ ਪ੍ਰਦਰਸ਼ਨ ਕੀਤਾ ਗਿਆ।

ਡਾਕਟਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਲਿਆਉਦੇ ਗਏ 6ਵੇਂ ਪੇਅ ਕਮਿਸ਼ਨ ਨੂੰ ਲੈਕੇ ਪੰਜਾਬ ਦੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ, ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਭਾਰੀ ਕਟੌਤੀ ਕਰਨ ਜਾ ਰਹੀ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਡਾਕਟਰ ਗੋਬਿੰਦ ਟੰਡਨ ਨੇ ਕਿਹਾ, ਕਿ ਜਦੋਂ 2020 ’ਚ ਫੈਲੀ ਕੋਰੋਨਾ ਮਹਾਮਾਰੀ ਸਮੇਂ ਤੋਂ ਹੀ ਸਾਰੇ ਡਾਕਟਰ ਆਪਣੀ ਜਾਨ ਦੀ ਬਿਨ੍ਹਾਂ ਪ੍ਰਵਾਹ ਕੀਤਿਆਂ ਮਰੀਜ਼ਾਂ ਦੀ ਸੰਭਾਲ ਕਰਦੇ ਆ ਰਹੇ ਹਨ। ਜਿਸ ਦੌਰਾਨ ਵੱਡੀ ਸੰਖਿਆ ’ਚ ਡਾਕਟਰ ਕੋਰੋਨਾ ਦਾ ਖੁਦ ਵੀ ਸ਼ਿਕਾਰ ਹੋ ਗਏ ਸਨ। ਅਤੇ ਕਈਆਂ ਨੇ ਆਪਣੀਆਂ ਜਾਨਾਂ ਵੀ ਚਲੇਗੀ ਸੀ।

ਜਿਸ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ 2 ਮਿੰਟ ਦਾ ਮੌਨ ਰੱਖਿਆ ਗਿਆ ਹੈ। ਉੱਥੇ ਹੀ ਉਨ੍ਹਾਂ ਨੇ ਡਾਕਟਰ ਡੇਅ ‘ਤੇ ਸਮੂਹ ਡਾਕਟਰਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਨੇ ਕਿਹਾ, ਕਿ ਸਰਕਾਰ ਨੇ ਐੱਨ.ਪੀ.ਏ. ’ਚ ਕਟੌਤੀ ਕਰ ਦਿੱਤੀ ਅਤੇ ਬੇਸਿਕ ਪੇਅ ’ਚ ਵੀ ਡੀ ਲੰਕ ਕਰ ਦਿੱਤਾ ਜਿਸ ਨਾਲ ਉਨ੍ਹਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਐੱਨ.ਪੀ.ਏ. ’ਚ ਕਟੌਤੀ ਕਰਨ ਦੀ ਬਜਾਏ ਉਸ ਨੂੰ ਵਧਾ ਕੇ 33 ਫੀਸਦੀ ਕੀਤਾ ਜਾਵੇ, ਅਤੇ ਐੱਨ.ਪੀ.ਏ. ਨੂੰ ਪਹਿਲਾਂ ਦੀ ਤਰ੍ਹਾਂ ਬੇਸਿਕ ਪੇਅ ਦਾ ਹਿੱਸਾ ਮੰਨਿਆ ਜਾਵੇ, ਕੋਰੋਨਾ ਨਾਲ ਲੜਨ ਵਾਲੇ ਡਾਕਟਰਾਂ ਨੂੰ ਸਪੈਸ਼ਲ ਭੱਤਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ, ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਉਹ ਐਮਰਜੈਂਸੀ ਸੇਵਾਵਾਂ ਠੱਪ ਕਰਨ ਲਈ ਮਜ਼ਬੂਰ ਹੋਣਗੇ।
ਇਹ ਵੀ ਪੜ੍ਹੋ:6ਵੇਂ ਪੇ ਕਮਿਸ਼ਨ ਖ਼ਿਲਾਫ ਮੈਡੀਕਲ ਵਿਭਾਗ ਦੇ ਸਾਰੇ ਵਰਗ ਹੋਏ ਇਕਜੁੱਟ

ETV Bharat Logo

Copyright © 2024 Ushodaya Enterprises Pvt. Ltd., All Rights Reserved.