ਸ੍ਰੀ ਫਤਿਹਗੜ੍ਹ ਸਾਹਿਬ:ਪੰਜਾਬ ਭਰ ਵਿਚ ਪੁਲਿਸ ਵੱਲੋਂ ਨਸ਼ਿਆਂ (Drug) ਦੇ ਵਿਰੋਧ ਵਿਚ ਮੁਹਿੰਮ ਚਲਾਈ ਜਾ ਰਹੀ ਹੈ।ਇਸ ਤਹਿਤ ਸ੍ਰੀ ਫਤਿਹਗੜ੍ਹ ਸਾਹਿਬ ਦੇ ਅਮਲੋਹ ਪੁਲਿਸ ਵੱਲੋਂ ਸੈਮੀਨਾਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ।
ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਕਰਵਾਇਆ ਜਾਣੂ
ਪੁਲਿਸ ਵੱਲੋਂ ਸੈਮੀਨਾਰ (Seminars) ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ।ਪੁਲਿਸ ਨੇ ਇਸ ਮੌਕੇ ਨੰਬਰ ਜਾਰੀ ਕੀਤੇ ਹਨ ਅਤੇ ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿਉ।ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ
ਇਸ ਮੌਕੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਬਹੁਤ ਮਾਰੂ ਪ੍ਰਭਾਵ ਹਨ ਅਤੇ ਇਹਨਾਂ ਤੋਂ ਦੂਰ ਰਹਿਣਾ ਚਾਹੀਦਾ ਹੈ।ਉਹਨਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਜਾ ਸਕੇ।
ਇਹ ਵੀ ਪੜੋ:ਪਟਿਆਲਾ 'ਚ ਨਾਜਾਇਜ਼ ਸ਼ਰਾਬ ਫੈਕਟਰੀ ਦਾ ਕੀਤਾ ਪਰਦਾਫਾਸ਼: 3 ਗ੍ਰਿਫਤਾਰ