ਸ੍ਰੀ ਫਤਿਹਗੜ੍ਹ ਸਾਹਿਬ:ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਮੁਲਾਜ਼ਮ ਯੂਨੀਅਨ (Employees Union) ਵੱਲੋਂ ਵਿਸ਼ੇਸ਼ ਮੀਟਿੰਗ ਸੱਦੀ ਗਈ।ਮੀਟਿੰਗ ਜਿਲ੍ਹਾ ਪ੍ਰਧਾਨ ਬਹਾਦਰ ਸਿੰਘ ਜੱਲਾ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਸੂਬੇ ਦੇ ਪ੍ਰਧਾਨ ਗੁਰਦੇਵ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਦੌਰਾਨ ਮੁਲਾਜ਼ਮਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੁਲਾਜ਼ਮ ਦੀਆਂ ਮੰਗਾਂ ਨੂੰ ਲੈ ਕੇ ਇਜਲਾਸ ਕੀਤਾ ਗਿਆ ਹੈ। ਜਿਸ ਦੇ ਵਿਚ ਛੇਵਾਂ ਪੇ ਕਮਿਸ਼ਨ (Pay Commission) ਦੀ ਸੋਧ ਕਰਵਾ ਕੇ ਉਸ ਨੂੰ ਲਾਗੂ ਕਰਵਾਉਣਾ ਅਤੇ ਡੀਸੀ ਰੇਟ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਗਰੇਡ ਦਿਵਾਉਣਾ ਅਤੇ ਅਤੇ ਸੇਵਾਦਾਰਾਂ ਦੀ ਤਰੱਕੀ ਨੂੰ ਲੈ ਕੇ ਨੂੰ ਲਾਗੂ ਕਰਵਾਉਣ ਦੇ ਲਈ ਵਿਚਾਰਾਂ ਕੀਤੀਆਂ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ਸਭਾਵਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀ ਗੱਲ ਚੱਲ ਰਹੀ ਹੈ ਜੋ ਕਿ ਬਹੁਤ ਹੀ ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਨੇ ਕਿਹਾ ਇਨ੍ਹਾਂ ਮੰਗਾਂ ਨੂੰ ਜਲਦ ਲਾਗੂ ਕੀਤਾ ਜਾਵੇ।
ਇਹ ਵੀ ਪੜੋ:15 ਪੀੜ੍ਹੀਆਂ ਤੋਂ ਇਹ ਪਰਿਵਾਰ ਗੁਰੂ ਗੋਬਿੰਦ ਸਿੰਘ ਜੀ ਦੇ ਵਸਤਰ ਅਤੇ ਸ਼ਾਸਤਰ ਦੀ ਕਰ ਰਿਹਾ ਸੇਵਾ