ਸ੍ਰੀ ਫਤਿਹਗੜ੍ਹ ਸਾਹਿਬ: ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਯੂ ਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ‘ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ । ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ।
ਉਨ੍ਹਾਂ ਦੱਸਿਆ ਕਿ ਇਸਦੇ ਰੋਸ ਵਜੋਂ ਅੱਜ ਜਿਥੇ ਕੈਪਟਨ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਕਾਂਗਰਸੀ ਵਿਧਾਇਕ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਅੱਗੇ ਘੜ੍ਹੇ ਭੰਨ੍ਹ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।
ਇਸ ਮੌਕੇ ‘ਤੇ ਪੰਜਾਬ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਦਰਜਾ ਚਾਰ ਇੰਪਲਾਈਜ਼ ਫੈੱਡਰੇਸ਼ਨ, ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਇੰਟਕ, ਪੁਲਿਸ ਵੈਲਫੇਅਰ ਐਸੋਸੀਏਸ਼ਨ, ਗੌਰਮਿੰਟ ਟੀਚਰ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿਚ ਕੈਪਟਨ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਸਰਕਾਰ ਤਿੱਖਾ ਸੰਘਰਸ਼ ਵਿੱਢਣਗੇ।
ਇਹ ਵੀ ਪੜ੍ਹੋ: ਮੁਸ਼ਕਿਲਾਂ 'ਚ ਘਿਰੇ ਸਿਮਰਜੀਤ ਬੈਂਸ, ਜਾਣੋ ਕੀ ਹੈ ਪੂਰਾ ਮਾਮਲਾ ?