ਸ੍ਰੀ ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਦੇ ਵਿੱਚ ਆਪਣੀ ਖੇਤੀ ਫਾਊਂਡੇਸ਼ਨ ਵੱਲੋਂ ਵਾਤਾਵਰਨ ਪ੍ਰਦੂਸ਼ਣ ਸਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਜਿਸ ਵਿੱਚੋਂ ਉਨ੍ਹਾਂ ਦੱਸਿਆ ਕਿ ਸਾਨੂੰ ਵਾਤਾਵਰਨ ਨੂੰ ਕਿਸ ਤਰ੍ਹਾਂ ਸ਼ੁੱਧ ਰੱਖਣਾ ਚਾਹੀਦਾ ਹੈ।
ਇਸ ਮੌਕੇ ਖੇਤੀਬਾੜੀ ਮਾਹਿਰ ਬਲਵਿੰਦਰ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਨੌਜਵਾਨ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਹੋਣ ਤੋਂ ਕਿਵੇਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਖੇਤੀ ਫਾਊਂਡੇਸ਼ਨ ਵੱਲੋਂ ਇਹ ਸੈਮੀਨਾਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਖੇਤੀ ਫਾਊਂਡੇਸ਼ਨ ਵੱਲੋਂ ਪ੍ਰਦੂਸ਼ਣ ਕੈਂਸਲੇਸ਼ਨ ਦੇ ਨਾਮ ਹੇਠ ਇਹ ਸੈਮੀਨਾਰ ਕੀਤੇ ਜਾ ਰਹੇ ਹਨ।
ਇਸ ਮੌਕੇ ਨਾ ਕਹਿ ਕੇ ਕੁਦਰਤ ਨਾਲ ਛੇੜਛਾੜ ਕਰਨ ਦੇ ਨਾਲ ਸਾਡੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਜਿਸ ਦੇ ਨਾਲ ਸਾਡੇ ਸਿਹਤ ਤੇ ਬੁਰੇ ਪ੍ਰਭਾਵ ਪੈਂਦੇ ਹਨ ਇਸ ਲਈ ਸਾਨੂੰ ਵਾਤਾਵਰਨ ਸਾਫ਼ ਸੁਥਰਾ ਰੱਖਣ ਦੇ ਲੇਵਾ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤੇ ਫਸਲੀ ਵਿਭਿੰਨਤਾ ਕਰਨੀ ਚਾਹੀਦੀ ਹੈ।