ਸ੍ਰੀ ਫ਼ਤਹਿਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਵੀਰਵਾਰ ਤੋਂ ਸ਼ੁਰੂ ਹੋ ਚੁੱਕਿਆ ਹੈ । ਇਸ ਵਿੱਚ ਜਿੱਥੇ ਭਾਰੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ, ਉੱਥੇ ਹੀ ਵੱਖ-ਵੱਖ ਥਾਵਾਂ 'ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੈਂਪ ਲਗਾਏ ਜਾ ਰਹੇ ਹਨ।
ਇਨ੍ਹਾਂ ਵਿੱਚੋਂ ਹੀ ਇੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿੱਚ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਜਿੱਥੇ ਸਰਕਾਰੀ ਵਿਭਾਗਾਂ ਅਤੇ ਕੁੱਝ ਪ੍ਰਾਈਵੇਟ ਕੰਪਨੀਆਂ ਵੱਲੋਂ ਆਪਣੇ-ਆਪਣੇ ਸਟਾਲ ਲਗਾਏ ਗਏ। ਇਸ ਪ੍ਰਦਰਸ਼ਨੀ ਵਿੱਚ ਲੋਕਾਂ ਨੂੰ ਵੱਖ-ਵੱਖ ਪ੍ਰੋਡਕਟ ਦੇ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰਦੂਸ਼ਣ ਰੋਕਣ ਦੇ ਲਈ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਗਈ। ਉਸ ਵਿੱਚ ਬਾਇਓ ਗੈਸ ਤਿਆਰ ਕਰਨ ਦੀ ਨਵੀਂ ਤਕਨੀਕ ਨੂੰ ਵਿਕਸਤ ਕਰਨ ਦੀਆਂ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ: ਸ਼ਹੀਦੀ ਜੋੜ ਮੇਲ: ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ 'ਚ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ
ਇਸ ਦੇ ਨਾਲ ਹੀ ਇਸ ਪ੍ਰਦਰਸ਼ਨੀ ਵਿੱਚ ਪੰਜਾਬ ਸੋਲਰ ਐਨਰਜੀ ਦਾ ਸਟਾਲ ਵੀ ਲਗਾਇਆ ਗਿਆ । ਜਿਸ ਵਿੱਚ ਸੂਰਜੀ ਊਰਜਾ ਦੇ ਨਾਲ ਬਿਜਲੀ ਤਿਆਰ ਕਰਨ ਦੀ ਜਾਣਕਾਰੀ ਦਿੱਤੀ ਗਈ। ਪਸ਼ੂ ਪਾਲਣ ਵਿਭਾਗ ਵੱਲੋਂ ਵੀ ਆਪਣੇ ਸਟਾਲ ਲਗਾਏ ਗਏ ਜਿਸ ਵਿੱਚ ਪਸ਼ੂ ਧਨ ਦੀ ਸਾਂਭ-ਸੰਭਾਲ ਦੇ ਬਾਰੇ ਜਾਣਕਾਰੀ ਦੇਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।