ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਹਰ ਰੋਜ਼ ਕਿਸੇ ਨਾ ਕਿਸੇ ਵਰਗ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਹਨ। ਇਸੇ ਦੇ ਚੱਲਦੇ ਫਤਿਹਗੜ੍ਹ ਸਾਹਿਬ ਦੇ ਪਿੰਡ ਨਬੀਪੁਰ ਵਿਖੇ ਸਥਿਤ ਇਕ ਫੈਕਟਰੀ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਫੈਕਟਰੀ ਦੇ ਬਾਹਰ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਜਾ ਰਿਹਾ ਸੀ ਪਰ ਜਦੋਂ ਇਕ ਮਹੀਨਾ ਬੀਤ ਜਾਣ ਮਗਰੋਂ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ ਤਾਂ ਅੱਕੇ ਮੁਲਾਜ਼ਮਾਂ ਨੇ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਦਿੱਲੀ ਮੁੱਖ ਮਾਰਗ ਜਾਮ ਕਰ ਦਿੱਤਾ।
ਪੁਲਿਸ ਦਾ ਨਾਕਾ ਤੋੜ ਰੋਡ ਜਾਮ: ਬੇਸ਼ੱਕ ਪੁਲਿਸ ਪ੍ਰਸ਼ਾਸਨ ਵੱਲੋਂ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਅੰਮ੍ਰਿਤਸਰ ਦਿੱਲੀ ਮੁੱਖ ਮਾਰਗ ਬੰਦ ਕਰਨ ਤੋਂ ਰੋਕਣ ਦੀਆਂ ਅਨੇਕਾਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਪੁਲਿਸ ਦਾ ਨਾਕਾ ਤੋੜ ਕੇ ਪ੍ਰਦਰਸ਼ਨਕਾਰੀਆਂ ਨੇ ਜਾ ਕੇ ਰੋਡ ਜਾਮ ਕਰ ਦਿੱਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ ਨਾਲ ਮੀਟਿੰਗ ਵੀ ਕੀਤੀ ਅਤੇ ਆਪਣੀਆਂ ਮੰਗਾਂ ਬਾਰੇ ਵਿਸਥਾਰ ਸਹਿਤ ਦੱਸਿਆ ਪਰ ਮੀਟਿੰਗ ਵੀ ਬੇਸਿੱਟਾ ਰਹੀ। ਜਿਸ ਕਰਕੇ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ।
- ਪੰਜਾਬ ਪੁਲਿਸ 'ਤੇ ਵਰ੍ਹੇ ਅਕਾਲੀ ਆਗੂ, ਕਿਹਾ- ਬਜ਼ੁਰਗ ਦੀ ਪੱਗ ਲਾਉਣ ਵਾਲਿਆਂ ਖਿਲਾਫ ਹੋਣੀ ਚਾਹੀਦੀ ਸਖ਼ਤ ਕਾਰਵਾਈ ।
- BSF Action on Pakistan Drone: ਪਾਕਿਸਤਾਨ ਵੱਲੋਂ ਡਰੋਨ ਰਾਹੀਂ ਆਈ ਹੈਰੋਇਨ ਫੌਜ ਨੇ ਕੀਤੀ ਬਰਾਮਦ
- Terror funding case: ਟੈਰਰ ਫੰਡਿੰਗ ਮਾਮਲੇ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਵਿੱਚ NIA ਵੱਲੋਂ ਛਾਪੇਮਾਰੀ
ਪ੍ਰਦਰਸ਼ਨਕਾਰੀਆਂ ਦੇ ਸਵਾਲ : ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਪ੍ਰੋਫੈਸਰ ਧਰਮਜੀਤ ਜਲਵੇੜਾ, ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਇਹ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਹ ਕਾਮੇ ਆਪਣੇ ਹੱਕਾਂ ਲਈ ਪਿਛਲੇ ਇਕ ਮਹੀਨੇ ਤੋਂ ਲੜ ਰਹੇ ਹਨ ਪਰ ਇਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਜਿਸ ਤੋਂ ਫੈਕਟਰੀ ਅਤੇ ਪ੍ਰਸ਼ਾਸਨ ਦਾ ਯਾਰਾਨਾ ਜੱਗ ਜ਼ਾਹਿਰ ਹੋ ਗਿਆ ਹੈ ਪਰ ਉਹ ਉਦੋਂ ਤੱਕ ਡਾਟੇ ਰਹਿਣਗੇ ਜਦੋਂ ਤੱਕ ਇਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ।