ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਦੀ ਭਾਜਪਾ ਸਰਕਾਰ (BJP government) ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ‘ਚ ਕਿਸਾਨਾਂ (Farmers) ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਕਿਸਾਨੀ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ (Farmer) ਸ਼ਹੀਦ ਹੋ ਚੁੱਕੇ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਦੇ ਰੋਸ ਵਜੋਂ ਇੱਕ ਹੋਰ ਕਿਸਾਨ (Farmer) ਵੱਲੋਂ ਸਿੰਘੂ ਬਾਰਡਰ (Singhu Border) ‘ਤੇ ਖੁਦਕੁਸ਼ੀ (Suicide) ਕਰਕੇ ਆਪਣੀ ਜੀਵਨ ਲੀਲਾ ਨੂੰ ਸਮਾਪਿਤ ਕਰ ਲਿਆ ਗਿਆ ਹੈ। ਮ੍ਰਿਤਕ ਕਿਸਾਨ (Farmer) ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਉੱਚੀ ਰੁੜਕੀ ਦਾ ਵਸਨੀਕ ਸੀ। ਮ੍ਰਿਤਕ ਕਿਸਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਹੋਈ ਬਰਾਮਦ ਹੋਈ ਹੈ।
ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨਾਂ (Agricultural laws) ਦੇ ਰੱਦ ਨਾ ਹੋਣ ਕਾਰਨ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਉੱਥੇ ਹੀ ਗੁਰਪ੍ਰੀਤ ਸਿੰਘ ਦੀ ਮੌਤ (Death) ਦੀ ਖਬਰ ਸੁਣਦਿਆ ਹੀ ਪਿੰਡ ਉੱਚੀ ਰੁੜਕੀ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆ ਦੇ ਆਗੂ ਉਨ੍ਹਾਂ ਦੇ ਘਰ ਪਹੁੰਚਣ ਲੱਗੇ।
ਇਸ ਮੌਕੇ ਗੱਲਬਾਤ ਕਰਦਿਆ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਨੇ ਦੱਸਿਆ ਕਿ ਜਦੋਂ ਦਾ ਸੰਘਰਸ਼ ਚੱਲ ਰਿਹਾ ਹੈ ਮੇਰਾ ਪਤੀ ਗੁਰਪ੍ਰੀਤ ਸਿੰਘ ਸੰਘਰਸ਼ ਦੀ ਹਮਾਇਤ ਲਈ ਦਿੱਲੀ (Delhi) ਜਾਂਦੇ ਰਹਿਦੇ ਸਨ। ਉਨ੍ਹਾਂ ਦੱਸਿਆ ਮ੍ਰਿਤਕ ਕਿਸਾਨ ਨੇ ਖੁਦਕੁਸ਼ੀ (Suicide) ਕਰਨ ਤੋਂ ਪਹਿਲਾਂ ਘਰੇ ਫੋਨ ਕਰਕੇ ਕਿਹਾ ਕਿ ਮੇਰੇ ਫੋਨ ਦੀ ਬੈਟਰੀ ਲੋਅ ਹੋ ਗਈ ਹੈ, ਜੇਕਰ ਫੋਨ ਬੰਦ ਹੋ ਗਿਆ ਤਾਂ ਤੁਸੀਂ ਫਿਕਰ ਨਾ ਕਰਨਾ, ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ ਵੱਲੋਂ ਬਾਅਦ ਵਿੱਚ ਉਨ੍ਹਾਂ ਦਾ ਫੋਨ ਮਿਲਿਆ ਗਿਆ ਤਾਂ ਫੋਨ ਤਾਂ ਲੱਗਿਆ ਸੀ, ਪਰ ਕਿਸੇ ਨੇ ਚੁੱਕਿਆ ਨਹੀਂ ਅਤੇ ਜਦੋਂ ਸਵੇਰੇ 7 ਵਜੇ ਫਿਰ ਤੋਂ ਉਨ੍ਹਾਂ ਦਾ ਫੋਨ ਮਿਲਿਆ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਚੁੱਕਿਆ ਅਤੇ ਪਰਿਵਾਰ ਨੂੰ ਸਾਰੀ ਘਟਨਾ ਬਾਰੇ ਜਾਣੂ ਕਰਵਾਇਆ।
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਬੀਜੇਪੀ ਸਰਕਾਰ (BJP government) ਨੂੰ ਭਾਰਤ ਦੇ ਕਿਸਾਨਾਂ (Farmers) ਦੀ ਕੋਈ ਫਿਕਰ ਨਹੀਂ ਹੈ, ਉਨ੍ਹਾਂ ਨੇ ਕਿਸਾਨਾਂ (Farmers) ਦੀ ਮੌਤ (Death) ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦੇਸ਼ ਭਰ ਵਿੱਚ ਸਮੂਹ ਬੀਜੇਪੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ।
ਇਸ ਮੌਕੇ ਇਨ੍ਹਾਂ ਕਿਸਾਨਾਂ ਵੱਲੋਂ ਪੀੜਤ ਦੇ ਪਰਿਵਾਰਿਕ ਮੈਂਬਰਾਂ ਦੇ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ, ਕਿ ਪੰਜਾਬ ਸਰਕਾਰ ਮ੍ਰਿਤਕ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦੇ ਲਈ 50 ਲੱਖ ਦਾ ਮੁਆਵਜ਼ਾ ਦੇਵੇ।
ਇਹ ਵੀ ਪੜ੍ਹੋ:ਕਿਸਾਨਾਂ ਨੇ ਘੇਰੇ ਡੀ.ਏ.ਪੀ. ਖਾਦ ਨਾਲ ਭਰੇ ਟਰੱਕ