ETV Bharat / state

ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਕਿਸਾਨ ਨੇ ਕੀਤੀ ਖੁਦਕੁਸ਼ੀ

ਕਿਸਾਨੀ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ (Farmer) ਸ਼ਹੀਦ ਹੋ ਚੁੱਕੇ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਦੇ ਰੋਸ ਵਜੋਂ ਇੱਕ ਹੋਰ ਕਿਸਾਨ (Farmer) ਵੱਲੋਂ ਸਿੰਘੂ ਬਾਰਡਰ (Singhu Border) ‘ਤੇ ਖੁਦਕੁਸ਼ੀ (Suicide) ਕਰਕੇ ਆਪਣੀ ਜੀਵਨ ਲੀਲਾ ਨੂੰ ਸਮਾਪਿਤ ਕਰ ਲਿਆ ਗਿਆ ਹੈ। ਮ੍ਰਿਤਕ ਕਿਸਾਨ (Farmer) ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਕਿਸਾਨ ਨੇ ਕੀਤੀ ਖੁਦਕੁਸ਼ੀ
ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਕਿਸਾਨ ਨੇ ਕੀਤੀ ਖੁਦਕੁਸ਼ੀ
author img

By

Published : Nov 11, 2021, 2:26 PM IST

ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ (Central Government) ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ‘ਚ ਕਿਸਾਨਾਂ (Farmers) ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ (Farmer) ਸ਼ਹੀਦ ਹੋ ਚੁੱਕੇ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਦੇ ਰੋਸ ਵਜੋਂ ਇੱਕ ਹੋਰ ਕਿਸਾਨ (Farmer) ਵੱਲੋਂ ਸਿੰਘੂ ਬਾਰਡਰ (Singhu Border) ‘ਤੇ ਖੁਦਕੁਸ਼ੀ (Suicide) ਕਰਕੇ ਆਪਣੀ ਜੀਵਨ ਲੀਲਾ ਨੂੰ ਸਮਾਪਿਤ ਕਰ ਲਿਆ ਗਿਆ ਹੈ। ਮ੍ਰਿਤਕ ਕਿਸਾਨ (Farmer) ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨ (Agricultural law) ਰੱਦ ਨਾ ਹੋਣ ਕਾਰਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਗੁਰਪ੍ਰੀਤ ਸਿੰਘ ਦੀ ਮੌਤ (Death) ਦੀ ਖ਼ਬਰ ਸੁਣਦਿਆ ਹੀ ਪਿੰਡ ਉੱਚੀ ਰੁੜਕੀ ਵਿੱਚ ਸੋਗ ਦੀ ਲਹਿਰ ਦੌੜ ਗਈ।

ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਕਿਸਾਨ ਨੇ ਕੀਤੀ ਖੁਦਕੁਸ਼ੀ

ਇਸ ਮੌਕੇ ਗੱਲਬਾਤ ਕਰਦਿਆ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਨੇ ਦੱਸਿਆ ਕਿ ਜਦੋਂ ਦਾ ਸੰਘਰਸ਼ ਚੱਲ ਰਿਹਾ ਹੈ ਮੇਰਾ ਪਤੀ ਗੁਰਪ੍ਰੀਤ ਸਿੰਘ ਸੰਘਰਸ਼ ਦੀ ਹਮਾਇਤ ਲਈ ਦਿੱਲੀ (Delhi) ਜਾਂਦੇ ਰਹਿਦੇ ਸਨ। ਉਨ੍ਹਾਂ ਦੱਸਿਆ ਮ੍ਰਿਤਕ ਕਿਸਾਨ ਨੇ ਖੁਦਕੁਸ਼ੀ (Suicide) ਕਰਨ ਤੋਂ ਪਹਿਲਾਂ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਗੱਲ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ 7 ਵਜੇ ਉਨ੍ਹਾਂ ਦੇ ਪੱਤਰ ਨੇ ਗੁਰਪ੍ਰੀਤ ਸਿੰਘ ਨੂੰ ਫੋਨ ਮਿਲਿਆ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਚੁੱਕਿਆ ਅਤੇ ਪਰਿਵਾਰ ਨੂੰ ਸਾਰੀ ਘਟਨਾ ਬਾਰੇ ਜਾਣੂ ਕਰਵਾਇਆ।

ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਨੂੰ ਭਾਰਤ ਦੇ ਕਿਸਾਨਾਂ (Farmers) ਦੀ ਕੋਈ ਫਿਕਰ ਨਹੀਂ ਹੈ, ਉਨ੍ਹਾਂ ਨੇ ਕਿਸਾਨਾਂ (Farmers) ਦੀ ਮੌਤ (Death) ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦੇਸ਼ ਭਰ ਵਿੱਚ ਸਮੂਹ ਬੀਜੇਪੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ।

ਇਸ ਮੌਕੇ ਇਨ੍ਹਾਂ ਕਿਸਾਨਾਂ ਵੱਲੋਂ ਪੀੜਤ ਦੇ ਪਰਿਵਾਰਿਕ ਮੈਂਬਰਾਂ ਦੇ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ, ਕਿ ਪੰਜਾਬ ਸਰਕਾਰ ਮ੍ਰਿਤਕ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦੇ ਲਈ 50 ਲੱਖ ਦਾ ਮੁਆਵਜ਼ਾ ਦੇਵੇ।

ਇਹ ਵੀ ਪੜ੍ਹੋ:ਕਿਸਾਨਾਂ ਨੇ ਘੇਰੇ ਡੀ.ਏ.ਪੀ. ਖਾਦ ਨਾਲ ਭਰੇ ਟਰੱਕ

ETV Bharat Logo

Copyright © 2024 Ushodaya Enterprises Pvt. Ltd., All Rights Reserved.