ETV Bharat / state

'ਜੀਓ' ਟਾਵਰ ਲਾਉਣ ਦਾ ਕਿਸਾਨ ਆਗੂਆਂ ਵੱਲੋਂ ਵਿਰੋਧ - ਕਿਸਾਨ ਯੂਨੀਅਨਾਂ

ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਕਿਸਾਨਾਂ ਵਲੋਂ ਜੀਓ ਟਾਵਰ ਲੱਗਣ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕੇਂਦਰ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਜੀਓ ਟਾਵਰ ਲੱਗਣ 'ਤੇ ਕਿਸਾਨ ਆਗੂਆਂ ਨੇ ਕੀਤਾ ਵਿਰੋਧ

author img

By

Published : May 17, 2021, 3:13 PM IST

ਸ੍ਰੀ ਫ਼ਤਹਿਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਹੁਣ ਸ਼ਹਿਰਾਂ ਦੀਆਂ ਗਲੀਆਂ ਮੁਹੱਲਿਆਂ ਤੱਕ ਵੀ ਪਹੁੰਚ ਗਿਆ ਹੈ। ਇਸ ਦੇ ਚੱਲਦਿਆਂ ਕਿਸਾਨ ਯੂਨੀਅਨਾਂ ਅਤੇ ਸਥਾਨਕ ਨਿਵਾਸੀਆਂ ਵੱਲੋਂ ਸ਼ਹਿਰਾਂ ਵਿੱਚ ਲਗਾਏ ਗਏ ਟਾਵਰਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨਾਂ ਦੇ ਇਸ ਪ੍ਰਦਰਸ਼ਨ 'ਚ ਮਹਿਲਾਵਾਂ ਵੀ ਵਧ ਚੜ੍ਹ ਕੇ ਅੱਗੇ ਆਈਆਂ।

ਜੀਓ ਟਾਵਰ ਲੱਗਣ 'ਤੇ ਕਿਸਾਨ ਆਗੂਆਂ ਨੇ ਕੀਤਾ ਵਿਰੋਧ

ਇਸ ਮੌਕੇ ਮਹਿਲਾ ਕਿਸਾਨ ਗੁਰਜੀਤ ਕੌਰ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਾਲਾਇਕੀ ਕਾਰਨ ਦਿੱਲੀ ਦੀਆਂ ਸੜਕਾਂ ਉੱਤੇ ਕਿਸਾਨ ਰੁਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਸੂਬੇ ਵਿੱਚ ਜੀਓ ਦਾ ਕੋਈ ਵੀ ਪ੍ਰੋਡਕਟ ਨਹੀਂ ਵਿਕਣ ਦਿੱਤਾ ਜਾਵੇਗਾ, ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਕਾਲੋਨੀ 'ਚ ਜੀਓ ਦਾ ਟਾਵਰ ਲਗਾਉਣ ਨੂੰ ਲੈ ਕੇ ਘਿਰਾਓ ਕੀਤਾ ਗਿਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਕਿ ਜੇਕਰ ਜਲਦ ਜੀਓ ਨੇ ਇਸ ਟਾਵਰ ਨੂੰ ਨਾ ਇੱਥੋਂ ਹਟਾਇਆ ਗਿਆ ਤਾਂ ਉਹ ਇਸ ਟਾਵਰ ਨੂੰ ਅੱਗ ਲਾ ਕੇ ਫੂਕ ਦੇਣਗੇ, ਜਿਸ ਦੀ ਜ਼ਿੰਮੇਵਾਰੀ ਸਬੰਧਤ ਪ੍ਰਸ਼ਾਸਨ ਅਤੇ ਜੀਓ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਕਿ ਕਿਸਾਨਾਂ ਨੂੰ ਖ਼ਤਮ ਕਰਨ 'ਤੇ ਲੱਗੀ ਹੋਈ ਹੈ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਇਸ ਟਾਵਰ ਨਾਲ ਪੈਦਾ ਹੋਈਆਂ ਬਿਮਾਰੀਆਂ ਨਾਲ ਲੋਕਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੋਰੋਨਾ ਦੇ ਨਾਮ 'ਤੇ ਕਿਸਾਨੀ ਸੰਘਰਸ਼ ਨੂੰ ਅੰਦਰੋਂ ਢਾਅ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖ਼ਰੀਦ ਕੇ ਕਿਸਾਨਾਂ ਨੂੰ ਖਤਮ ਕਰਨ ਲੱਗੀ ਹੋਈ ਹੈ।

ਇਹ ਵੀ ਪੜ੍ਹੋ:ਗੋਆ ਦੇ ਤੱਟ ਨਾਲ ਟਕਰਾਇਆ ਤੂਫਾਨ 'ਤੌਕਤੇ', ਕਰਨਾਟਕ ’ਚ ਚਾਰ ਲੋਕਾਂ ਦੀ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.