ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਝੋਨੇ ਦੀ ਫਸਲ ਦੀ ਬਿਜਾਈ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਪਰ ਉੱਥੇ ਹੀ ਕਿਸਾਨਾਂ ਨੂੰ ਯੂਰੀਆ ਖਾਦ ਨਾ ਮਿਲਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਸਰਕਾਰ ਸਾਹਮਣੇ ਰੱਖਿਆ ਗਿਆ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਇਸ ਸਮੇਂ ਉਨ੍ਹਾਂ ਨੂੰ ਯੂਰੀਆ ਖਾਦ ਦੀ ਜ਼ਰੂਰਤ ਹੈ ਪਰ ਸੁਸਾਇਟੀਆਂ ਦੇ ਵਿੱਚ ਖਾਦ ਉਪਲੱਬਧ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਦੀ ਫਸਲ ਦਾ ਵੀ ਨੁਕਸਾਨ ਹੋਵੇਗਾ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਸੁਸਾਇਟੀਆਂ ਵਿੱਚ ਯੂਰੀਆ ਖਾਦ ਨਾ ਮਿਲਣ ਕਾਰਨ ਉਹ ਪ੍ਰਾਈਵੇਟ ਦੁਕਾਨਾਂ ਤੋਂ ਮਹਿੰਗੇ ਭਾਅ ਦੇ ਵਿਚ ਯੂਰੀਆ ਖਰੀਦਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ’ਤੇ ਆਰਥਿਕ ਬੋਝ ਵੀ ਪੈ ਰਿਹਾ ਹੈ।
ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਖ਼ਰਾਬ ਹੋਈਆਂ ਫ਼ਸਲਾਂ ਦਾ ਵੀ ਅੱਜ ਤੱਕ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਯੂਰੀਆ ਖਾਦ ਦੀ ਘਾਟ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਤੇਲ ਕੀਮਤਾਂ ਵਿੱਚ ਕੇਂਦਰ ਸਰਕਾਰ ਵੱਲੋਂ ਰਿਆਇਤ ਦਿੱਤੀ ਗਈ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਤੇਲ ਕੀਮਤਾਂ ਉੱਪਰ ਰਿਆਇਤ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਾਣੋਂ ਹੁਸ਼ਿਆਰਪੁਰ ਦੇ ਪਿੰਡ ਕੂਕਾਨੇਟ ਦੇ ਜੰਗਲਾਂ ’ਚ ਘੁੰਮਣ ਆਉਣ ਵਾਲੇ ਸੈਲਾਨੀ ਕਿਉਂ ਹੋ ਰਹੇ ਖੱਜਲ-ਖੁਆਰ ?