ਸ੍ਰੀ ਫਤਿਹਗੜ੍ਹ ਸਾਹਿਬ: 5 ਸਤੰਬਰ ਨੂੰ ਯੂ.ਪੀ ਦੇ ਮੁਜ਼ੱਫ਼ਰਨਗਰ ‘ਚ ਵੱਡੇ ਪੱਧਰ ‘ਤੇ ਕਿਸਾਨ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਪੁੱਜਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ‘ਤੇ ਇਸ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਜਿਸ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੀਟਿੰਗ ਕਰਕੇ ਇਸ ਪ੍ਰਤੀ ਰਣਨੀਤੀ ਤਿਆਰ ਕੀਤੀ ਗਈ।
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਉਪਰੰਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ, ਕਿ ਸਮੁੱਚਾ ਕਿਸਾਨ ਅੱਜ ਰਾਕੇਸ਼ ਟਕੈਤ ਨਾਲ ਡਟ ਕੇ ਖੜ੍ਹਾ ਹੈ ਅਤੇ 5 ਸਤੰਬਰ ਨੂੰ ਯੂਪੀ ਦੇ ਮੁਜ਼ੱਫਰਨਗਰ ਵਿਖੇ ਹੋਣ ਜਾ ਰਹੀ ਕਿਸਾਨ ਮਹਾਂਪੰਚਾਇਤ ‘ਚ ਵੱਧ ਚੜ ਕੇ ਹਿੱਸਾ ਲੈਵੇਗਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ, ਜਦੋਂ ਤੱਕ ਕੇਂਦਰ ਸਰਕਾਰ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਖ਼ਿਲਾਫ਼ ਪੂਰੇ ਦੇਸ਼ ਵਿੱਚ ਕਿਸਾਨਾਂ ਦੀਆਂ ਮਹਾਂਪੰਚਾਇਤਾਂ ਵੀ ਜਾਰੀ ਰਹਿਣਗੀ।
ਕਿਸਾਨਾਂ ਦਾ ਕਹਿਣਾ ਹੈ, ਕਿ ਕਿਸਾਨਾਂ ਦੀਆਂ ਮਹਾਂਪੰਚਾਇਤਾਂ ਕਰਕੇ ਹੀ ਕੇਂਦਰ ਸਰਕਾਰ ‘ਤੇ ਦਬਾਅ ਪਾਇਆ ਜਾ ਸਕਦਾ ਹੈ। ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਇਨ੍ਹਾਂ ਕਿਸਾਨਾਂ ਵੱਲੋਂ ਬੀਤੇ ਦਿਨੀ ਹਰਿਆਣਾ ਵਿੱਚ ਕਿਸਾਨਾਂ ਦੇ ਹੋਏ ਲਾਠੀਚਾਰਜ ਦੀ ਵੀ ਨਿਖੇਧੀ ਕੀਤੀ ਗਈ।
ਇਹ ਵੀ ਪੜ੍ਹੋ: ਕਰਨਾਲ ਮਹਾਂਪੰਚਾਇਤ: ਕੇਂਦਰ ਤੇ ਹਰਿਆਣਾ ਸਰਕਾਰ 'ਤੇ ਵਰ੍ਹੇ ਗੁਰਨਾਮ ਸਿੰਘ ਚਡੂਨੀ