ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਵਿੱਚ ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਜਿਸ ਦੇ ਲਈ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਵਿੱਚ ਸਾਰੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਪਰ ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੰਡੀਆਂ ਦੇ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਫ਼ਸਲ ਦੀ ਬੋਲੀ ਨਹੀਂ ਹੋ ਰਹੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਸਰਹਿੰਦ ਮੰਡੀ ਵਿੱਚ ਕਿਸਾਨਾਂ ਦਾ ਕਹਿਣਾ ਸੀ ਕਿ ਮੰਡੀ ਦੇ ਪ੍ਰਬੰਧ ਕੁੱਝ ਜ਼ਿਆਦਾ ਠੀਕ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਮੰਡੀ 'ਚ ਆਪਣੀ ਫ਼ਸਲ ਵੇਚਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਉਨ੍ਹਾਂ ਦੀ ਫਸਲ ਕੱਚੇ ਫੜ੍ਹਾਂ 'ਤੇ ਪਈ ਹੈ ਜਿਸ ਕਾਰਨ ਕਣਕ ਦੇ ਵਿੱਚ ਨਮੀ ਵੱਧ ਜਾਂਦੀ ਹੈ।
ਇਹ ਵੀ ਪੜ੍ਹੋ: ਮੁਲਾਜ਼ਮਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਕੂਲ ਬਣਿਆ ਫੈਕਟਰੀ, ਮੁਫ਼ਤ 'ਚ ਕੀਤੀ ਜਾ ਰਹੀ ਮਦਦ
ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਮੰਡੀ ਵਿੱਚ ਸੜਕਾਂ ਵੀ ਟੁੱਟੀਆਂ ਹੋਈਆਂ ਹਨ ਤੇ ਵੱਡੇ ਟੋਏ ਹੋਣ ਕਾਰਨ ਉਨ੍ਹਾਂ ਦੀ ਫਸਲ ਨਾਲ ਭਰੀ ਹੋਈ ਟਰਾਲੀਆਂ ਫਸ ਜਾਂਦੀਆਂ ਹਨ। ਇਸ ਨੂੰ ਕੱਢਣ ਲਈ ਮੁਸ਼ੱਕਤ ਕਰਨੀ ਪੈਂਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਖਰੀਦ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।